09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਨਡਾਲਾ ’ਚ ਕਾਂਗਰਸੀ ਵਰਕਰਾਂ ਦੀ ਅਹਿਮ ਮੀਟਿੰਗ ਅੱਜ-ਖਹਿਰਾ

ਅਜੀਤ ਡੈਸਕ 20-06-2026

ਨਡਾਲਾ, 19 ਜੂਨ (ਰਘਬਿੰਦਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਭੁਲੱਥ ਹਲਕੇ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਅੱਜ 20 ਜੂਨ,ਸਵੇਰੇ 9 ਵਜੇ ਨਡਾਲਾ ਦੇ ਸੁਭਾਨਪੁਰ ਰੋਡ ਸਥਿਤ ਗ੍ਰੈਂਡ ਵਿਲਾ, ਵਿਖੇ ਹੋਵੇਗੀ | ਖਹਿਰਾ ਨੇ ਹਲਕੇ ਦੇ ਸਮੂਹ ਕਾਂਗਰਸੀ ਵਰਕਰਾਂ, ਅਹੁਦੇਦਾਰਾਂ ਅਤੇ ਸਮਰਥਕਾਂ ਨੂੰ ਸਮੇਂ ਸਿਰ ਮੀਟਿੰਗ ਵਿਚ ਪਹੁੰਚਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਪਾਰਟੀ ਦੀਆਂ ਆਉਣ ਵਾਲੀਆਂ ਗਤੀਵਿਧੀਆਂ, ਸੰਗਠਨਾਤਮਕ ਮਜ਼ਬੂਤੀ ਅਤੇ ਲੋਕ ਮੁੱਦਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਇਸ ਮੀਟਿੰਗ ਵਿਚ ਭਵਿੱਖ ਦੀ ਰਣਨੀਤੀ ਬਾਰੇ ਵੀ ਚਰਚਾ ਕੀਤੀ ਜਾਵੇਗੀ | ਖਹਿਰਾ ਨੇ ਸਮੂਹ ਕਾਂਗਰਸੀ ਵਰਕਰਾਂ ਨੂੰ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਬਸਪਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ 21 ਜੂਨ ਨੂੰ -ਹਰਿੰਦਰ ਸ਼ੀਤਲ ਅਗਲੀ ਖ਼ਬਰ ਧੁੱਸੀ ਬੰਨ੍ਹ ’ਤੇ ਸੜਕ ਬਣਾਉਣ ਦੀ 75 ਸਾਲ ਦੀ ਉਡੀਕ ਮੁੱਕੀ-ਸੰਤ ਸੀਚੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।