09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਬੇਹੋਸ਼ੀ ਦੀ ਹਾਲਤ ਵਿਚ ਮਿਲੀ ਬਜ਼ੁਰਗ ਔਰਤ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ

ਅਜੀਤ ਡੈਸਕ 20-06-2026

ਕਪੂਰਥਲਾ, 19 ਜੂਨ (ਅਮਨਜੋਤ ਸਿੰਘ ਵਾਲੀਆ)-ਆਰ.ਸੀ.ਐਫ. ਨੇੜੇ ਬੇਹੋਸ਼ੀ ਦੀ ਹਾਲਤ ਵਿਚ ਡਿੱਗੀ ਇਕ ਬਜ਼ੁਰਗ �ਰਤ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਮਰਜੈਂਸੀ ਵਿਚ ਤਾਇਨਾਤ ਡਿਊਟੀ ਡਾਕਟਰ ਸ਼ੈਲਜਾ ਨੇ ਦੱਸਿਆ ਕਿ ਆਰ.ਸੀ.ਐਫ. ਦੇ ਗੇਟ ਨੰਬਰ 3 ਨੇੜੇ ਬੇਹੋਸ਼ੀ ਦੀ ਹਾਲਤ ਵਿਚ ਡਿੱਗੀ ਇਕ ਬਜ਼ੁਰਗ �ਰਤ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਉਕਤ ਬਜ਼ੁਰਗ �ਰਤ ਪਾਸੋਂ ਕੋਈ ਸ਼ਨਾਖ਼ਤੀ ਪੱਤਰ ਪ੍ਰਾਪਤ ਨਹੀਂ ਹੋਇਆ, ਜਿਸ ਕਾਰਨ ਉਸ ਦੀ ਪਹਿਚਾਣ ਨਹੀਂ ਹੋ ਸਕੀ ਅਤੇ ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਵਾਹਨ ਵਲੋਂ ਟੱਕਰ ਮਾਰਨ ਕਾਰਨ ਨੌਜਵਾਨ ਦੀ ਹੋਈ ਮੌਤ ਸੰਬੰੰਧੀ ਕੇਸ ਦਰਜ
ਫਗਵਾੜਾ, 19 ਜੂਨ (ਚਾਨਾ)-ਪਿੰਡ ਖੁਰਮਪੁਰ ਲਾਗੇ ਇੱਕ ਨੌਜਵਾਨ ਨੂੰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰਨ ਦੇ ਸਬੰਧ ‘ਚ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾ ‘ਚ ਸੁਰਿੰਦਰ ਸਿੰਘ ਮਾਨ ਪੁੱਤਰ ਚੰਨਣ ਸਿੰਘ ਮਾਨ ਵਾਸੀ ਭੁੱਲਾਰਾਈ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਜੋ ਕਿ ਆਪਣੇ ਕੰਮ ਤੋਂ ਵਾਪਸ ਆ ਰਿਹਾ ਸੀ ਤੇ ਉਨ੍ਹਾਂ ਨੂੰ ਪੁਲਿਸ ਨੇ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਲੜਕੇ ਦਾ ਐਕਸੀਡੈਂਟ ਹੋ ਗਿਆ ਤੇ ਬਾਅਦ ‘ਚ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਲੜਕੇ ਦੀ ਇਲਾਜ ਦੌਰਾਨ ਮੌਤ ਹੋ ਗਈ | ਜਿਸ ਸਬੰਧ ‘ਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਮਿ੍ਤਕ ਦੇ ਪਿਤਾ ਸੁਰਿੰਦਰ ਸਿੰਘ ਨੇ ਪੁਲਿਸ ਤੋਂ ਮੰਗ ਕੀਤੀ ਕਿ ਉਸਨੂੰ ਟੱਕਰ ਮਾਰਨ ਵਾਲੇ ਵਾਹਨ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਇਨਸਾਫ਼ ਦੁਆਇਆ ਜਾਵੇ |

ਪਿਛਲੀ ਖ਼ਬਰ ਮੌਨਸੂਨ ਤੋਂ ਪਹਿਲਾਂ ਜ਼ਿਲ੍ਹੇ ਵਿਚ ਚੱਲ ਰਹੇ ਹੜ੍ਹ ਰੋਕੂ ਕੰਮ, ਨਾਲਿਆਂ ਦੀ ਸਫ਼ਾਈ ਕਰਵਾਉਣੀ ਯਕੀਨੀ ਬਣਾਈ ਜਾਵੇ-ਅਕਾਸ਼... ਅਗਲੀ ਖ਼ਬਰ ਦੇਸ਼ ਦਾ ਵਧ ਰਿਹਾ ਕਰਜ਼ਾ ਤੇ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਪਰਿਵਾਰਾਂ ਦੇ ਬਜਟ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।