14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

15 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 22-06-2026


ਕਪੂਰਥਲਾ, 21 ਜੂਨ (ਵਿ.ਪ੍ਰ.)-ਥਾਣਾ ਸਿਟੀ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਗਸ਼ਤ ਦੌਰਾਨ ਮਾਰਕਫੈੱਡ ਚੌਂਕ ਤੋਂ ਫੱਤੂਢੀਂਗਾ ਚੁੰਗੀ ਤੋਂ ਹੁੰਦੇ ਹੋਏ ਕਾਂਜਲੀ ਵੱਲ ਨੂੰ ਜਾ ਰਹੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਮੁਖੀ ਇੰਸਪੈਕਟਰ ਅਮਨਦੀਪ ਨਾਹਰ ਨੇ ਦੱਸਿਆ ਕਿ ਥਾਣਾ ਸਿਟੀ ਦੀ ਪੁਲਿਸ ਪਾਰਟੀ ਹਵਾਲਦਾਰ ਬਲਜੀਤ ਸਿੰਘ ਦੀ ਅਗਵਾਈ ਵਿਚ ਗਸ਼ਤ ਕਰ ਰਹੀ ਸੀ ਤਾਂ ਇਸੇ ਦੌਰਾਨ ਹੀ ਪੁਲਿਸ ਪਾਰਟੀ ਕਾਂਜਲੀ ਰੋਡ ‘ਤੇ ਸੁੱਖ ਸਾਗਰ ਕਲੋਨੀ ਨੇੜੇ ਪਹੁੰਚੀ ਤਾਂ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ ਤੇ ਉਹ ਪੁਲਿਸ ਪਾਰਟੀ ਦੀ ਗੱਡੀ ਦੇਖ ਕੇ ਉਸਨੇ ਆਪਣੀ ਪੈਂਟ ਦੀ ਜੇਬ ਵਿਚੋਂ ਇਕ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਕੱਢ ਕੇ ਸੜਕ ਕਿਨਾਰੇ ਸੁੱਟ ਕੇ ਤੇਜ਼ੀ ਨਾਲ ਭੱਜਣ ਲੱਗਾ | ਜਿਸਨੂੰ ਸ਼ੱਕ ਦੇ ਆਧਾਰ ‘ਤੇ ਪੁਲਿਸ ਪਾਰਟੀ ਨੇ ਕਾਬੂ ਕਰਕੇ ਪੁੱਛਗਿੱਛ ਕੀਤੀ ਤਾਂ ਉਸਨੇ ਆਪਣੀ ਪਹਿਚਾਣ ਹਰਬਿੰਦਰ ਸਿੰਘ ਉਰਫ ਪੰਜੂ ਵਾਸੀ ਮੁਹੱਲਾ ਮਹਿਤਾਬਗੜ੍ਹ ਦੱਸੀ | ਬਾਅਦ ਵਿਚ ਉਸ ਵਲੋਂ ਸੁੱਟੇ ਲਿਫਾਫੇ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ ਕਥਿਤ ਤੌਰ ‘ਤੇ 15 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਉਸ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਸਿਟੀ ਮੁਖੀ ਨੇ ਦੱਸਿਆ ਕਿ ਕਥਿਤ ਦੋਸ਼ੀ ਵਿਰੁੱਧ ਪਹਿਲਾਂ ਵੀ ਥਾਣਾ ਫੱਤੂਢੀਂਗਾ ਤੇ ਥਾਣਾ ਸਿਟੀ ਕਪੂਰਥਲਾ ਵਿਚ ਨਸ਼ੇ ਦੇ ਮਾਮਲੇ ਦਰਜ ਹਨ | ਅਮਨਦੀਪ ਨਾਹਰ ਨੇ ਦੱਸਿਆ ਕਿ ਕਥਿਤ ਦੋਸ਼ੀ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਉਸ ਕੋਲੋਂ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ |

 

ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ�ਔਰਤ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕੀਤਾ ਜਖ਼ਮੀ ਅਗਲੀ ਖ਼ਬਰ ਖੱਡੇ ਵਿਚ ਵੱਜਣ ਕਾਰਨ ਸਵਾਰੀਆਂ ਨਾਲ ਭਰੀ ਬੱਸ ਡਿਵਾਈਡਰ ’ਤੇ ਚੜ੍ਹੀ, ਵੱਡੇ ਹਾਦਸੇ ਤੋਂ ਬਚਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।