14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਅੱਖਰ ਮੰਚ ਤੇ ਹੋਰ ਸ਼ਖ਼ਸੀਅਤਾਂ ਵਲੋਂ ਹਰਵਿੰਦਰ ਸਿੰਘ ਦੀ ਬੇਵਕਤੀ ਮੌਤ ’ਤੇ ਦੁੱਖ ਦਾ ਇਜ਼ਹਾਰ

ਅਜੀਤ ਡੈਸਕ 23-06-2026
ਕਪੂਰਥਲਾ, 22 ਜੂਨ (ਵਿ.ਪ੍ਰ.)-ਅੱਖਰ ਮੰਚ ਕਪੂਰਥਲਾ ਦੀ ਇਕ ਮੀਟਿੰਗ ਮੰਚ ਦੇ ਸਰਪ੍ਰਸਤ ਪ੍ਰੋ. ਕੁਲਵੰਤ ਸਿੰਘ ਔਜਲਾ ਤੇ ਰਤਨ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੰਚ ਦੇ ਸਹਿਯੋਗੀ ਤੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਦੇ ਸੇਵਾ ਮੁਕਤ ਮੁਲਾਜ਼ਮ ਹਰਵਿੰਦਰ ਸਿੰਘ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ| ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਵਾਲੀਆਂ ਸ਼ਖ਼ਸੀਅਤਾਂ ਵਿਚ ਮੰਚ ਦੇ ਪ੍ਰਧਾਨ ਤੇ ਨੈਸ਼ਨਲ ਐਵਾਰਡੀ ਸਰਵਣ ਸਿੰਘ ਔਜਲਾ, ਡਾ. ਗੁਰਬਖ਼ਸ਼ ਸਿੰਘ ਭੰਡਾਲ, ਡਾ. ਸਰਦੂਲ ਸਿੰਘ ਔਜਲਾ, ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਭਜਨ ਸਿੰਘ ਲਾਸਾਨੀ, ਪਿ੍ੰਸੀਪਲ ਗੁਰਚਰਨ ਸਿੰਘ ਚਾਹਲ, ਰੁਪਿੰਦਰ ਸਿੰਘ ਬਾਜਵਾ, ਜਸਵਿੰਦਰ ਸਿੰਘ ਚਾਹਲ, ਊਧਮ ਸਿੰਘ ਔਜਲਾ, ਨੈਸ਼ਨਲ ਐਵਾਰਡੀ ਮੰਗਲ ਸਿੰਘ ਭੰਡਾਲ, ਜਸਬੀਰ ਸਿੰਘ ਸੰਧੂ ਆਰਟਿਸਟ, ਸੇਵਾ ਮੁਕਤ ਪ੍ਰੋ. ਅਨੂਪ ਸਿੰਘ ਮੁਲਤਾਨੀ, ਡਾ. ਬਿਕਰਮ ਸਿੰਘ ਵਿਰਕ, ਹੈਪੀ ਕੁਮਾਰ ਤੇ ਹੋਰ ਆਗੂਆਂ ਨੇ ਵੀ ਹਰਵਿੰਦਰ ਸਿੰਘ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ |
ਪਿਛਲੀ ਖ਼ਬਰ ਮਿੱਠੜਾ ਕਾਲਜ ਵਿਚ ਕੌਮਾਂਤਰੀ ਯੋਗ ਦਿਵਸ ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਵਿਚ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।