14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਸਨਮਾਨ ਵਜੋਂ ਦਿੱਤੇ ਜਾਂਦੇ ਕੇਸਰੀ ਰੰਗ ਦੇ ਸਿਰੋਪਾਓ� ਦੀ ਬੇਅਦਬੀ ਨੂੰ ਸਖ਼ਤੀ ਨਾਲ ਰੋਕਿਆ ਜਾਵੇ-ਜਥੇ. ਨਰਿੰਦਰ ਸਿੰਘ ਖੁਸਰੋਪੁਰ

ਅਜੀਤ ਡੈਸਕ 23-06-2026
ਕਪੂਰਥਲਾ, 22 ਜੂਨ (ਵਿਸ਼ੇਸ਼ ਪ੍ਰਤੀਨਿਧ)-ਸ਼ੋ੍ਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਕਪੂਰਥਲਾ ਦੇ ਸੇਵਾਦਾਰ ਜਥੇਦਾਰ ਨਰਿੰਦਰ ਸਿੰਘ ਖੁਸਰੋਪੁਰ ਨੇ ਕਿਹਾ ਕਿ ਕਬਰਾਂ ‘ਤੇ ਲੱਗਦੇ ਮੇਲਿਆਂ ਦੌਰਾਨ ਸਨਮਾਨ ਵਜੋਂ ਦਿੱਤੇ ਜਾਂਦੇ ਕੇਸਰੀ ਰੰਗ ਦੇ ਸਿਰੋਪਿਆਂ ਦੀ ਹੋ ਰਹੀ ਬੇਅਦਬੀ ਸਖ਼ਤੀ ਨਾਲ ਰੋਕਿਆ ਜਾਵੇ | ਉਨ੍ਹਾਂ ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਤੇ ਸਤਿਕਾਰ ਕਮੇਟੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਯੋਗ ਕਾਰਵਾਈ ਅਮਲ ਵਿਚ ਲਿਆਉਣ | ਜਥੇਦਾਰ ਖੁਸਰੋਪੁਰ ਨੇ ਕਿਹਾ ਕਿ ਮੇਲੇ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਸਨਮਾਨ ਵਜੋਂ ਦਿੱਤੇ ਜਾਂਦੇ ਕੇਸਰੀ ਰੰਗ ਦੇ ਸਿਰੋਪੇ ਗੁਰੂ ਦੀ ਮਰਿਆਦਾ ਦੇ ਉਲਟ ਹਨ ਤੇ ਜਿਹੜੇ ਲੋਕਾਂ ਨੂੰ ਇਹ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ ਨੂੰ ਵੀ ਗੁਰੂ ਘਰ ਦੀ ਬਖਸ਼ਿਸ਼ ਤੇ ਗੁਰੂ ਘਰ ਦੀ ਮਰਿਆਦਾ ਬਾਰੇ ਜਾਣਕਾਰੀ ਨਹੀਂ ਹੁੰਦੀ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਿਆਸੀ ਪਾਰਟੀਆਂ ਦੇ ਸਮਾਗਮਾਂ ਦੌਰਾਨ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਵੀ ਅਕਸਰ ਹੀ ਸਿਰੋਪੇ ਦੇ ਕੇ ਦੂਜੀ ਪਾਰਟੀ ਵਿਚ ਸ਼ਾਮਲ ਕਰਵਾਇਆ ਜਾਂਦਾ ਹੈ ਇਹ ਵੀ ਨਿੰਦਣਯੋਗ ਵਿਸ਼ਾ ਹੈ |
ਪਿਛਲੀ ਖ਼ਬਰ ਨਸ਼ਾ, ਗੈਂਗਸਟਰਵਾਦ ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਮੈਦਾਨ ’ਚ ਉਤਰੇਗੀ ਭਾਰਤੀ ਜਨਤਾ ਪਾਰਟੀ-ਨਿਤਿਨ ਨਬੀਨ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਲੰਗਰ ਹਾਲ ਤਲਵੰਡੀ ਚੌਧਰੀਆਂ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।