19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਮੋਟਰਸਾਈਕਲ ਤੇ ਟਰੈਕਟਰ ਟਰਾਲੀ ਦੀ ਟੱਕਰ ਵਿਚ ਮੋਟਰਸਾਈਕਲ ਚਾਲਕ ਜ਼ਖਮੀ

ਅਜੀਤ ਡੈਸਕ 24-06-2026


ਕਪੂਰਥਲਾ, 23 ਜੂਨ (ਅਮਨਜੋਤ ਸਿੰਘ ਵਾਲੀਆ)-ਪਿੰਡ ਹਮੀਰਾ ਵਿਖੇ ਟਰੈਕਟਰ ਟਰਾਲੀ ਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਗੰਭੀਰ ਜ਼ਖਮੀ ਹੋ ਗਿਆ, ਜਿਸਨੂੰ ਪਹਿਲਾਂ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਜਿਸਤੋਂ ਬਾਅਦ ਉਸਦੀ ਹਾਲਤ ਗੰਭੀਰ ਦੇਖਦਿਆਂ ਉਸਨੂੰ ਸਿਵਲ ਹਸਪਤਾਲ ਕਪੂਰਥਲਾ ਰੈਫ਼ਰ ਕਰ ਦਿੱਤਾ ਗਿਆ | ਜੇਰੇ ਇਲਾਜ ਆਕਾਸ਼ਦੀਪ ਸਿੰਘ ਪੁੱਤਰ ਸਤਪਾਲ ਵਾਸੀ ਹਮੀਰਾ ਨੇ ਦੱਸਿਆ ਕਿ ਉਹ ਨਡਾਲੇ ਤੋਂ ਕੰਮ ਕਰਨ ਤੋਂ ਬਾਅਦ ਮੋਟਰਸਾਈਕਲ ‘ਤੇ ਘਰ ਵਾਪਸ ਆ ਰਿਹਾ ਸੀ | ਜਦੋਂ ਉਹ ਪਿੰਡ ਮੁਨਾਰ ਰੋਡ ‘ਤੇ ਪਹੁੰਚਿਆਂ ਤਾਂ ਸਾਹਮਣੇ ਤੋਂ ਆ ਰਹੀ ਟਰੈਕਟਰ ਟਰਾਲੀ ਨਾਲ ਉਸਦੀ ਟੱਕਰ ਹੋ ਗਈ | ਜਿਸ ਕਾਰਨ ਉਸਦੀ ਲੱਤ ਟੁੱਟ ਗਈ | ਜਿਸਦਾ ਇਲਾਜ ਸਿਵਲ ਹਸਪਤਾਲ ਕਪੂਰਥਲਾ ਵਿਚ ਡਿਊਟੀ ਡਾ. ਯੁਕਤਾ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਆਪਣੀਆਂ ਮੰਗਾਂ ਸੰਬੰਧੀ ਐੱਨ.ਐੱਚ.ਐੱਮ. ਕਰਮਚਾਰੀਆਂ ਨੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਫਿਰੌਤੀ ਦੀਆਂ ਧਮਕੀਆਂ ਤੋਂ ਬਾਅਦ ਰੈਸਟੋਰੈਂਟ ਦੇ ਬਾਹਰ ਗੂੰਜੀ ਗੋਲੀ ਦੀ ਆਵਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।