20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਨਡਾਲਾ ਪੁਲਿਸ ਵਲੋਂ 140 ਪ੍ਰੈਗਾਬਾਲਿਨ ਕੈਪਸੂਲਾਂ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 24-06-2026


ਨਡਾਲਾ, 23 ਜੂਨ (ਰਘਬਿੰਦਰ ਸਿੰਘ)-ਨਡਾਲਾ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ 140 ਪ੍ਰੈਗਾਬਾਲਿਨ (ਪ੍ਰੈਗਾ) ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ| ਚੌਂਕੀ ਇੰਚਾਰਜ ਨਡਾਲਾ ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਅਤੇ ਡੀਐੱਸਪੀ ਭੁਲੱਥ ਗਗਨਦੀਪ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਤਲਾਸ਼ ਸਬੰਧੀ ਇਲਾਕੇ ਵਿਚ ਗਸ਼ਤ ਕਰ ਰਹੀ ਸੀ| ਇਸ ਦੌਰਾਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਜਗਜੀਤ ਸਿੰਘ ਉਰਫ਼ ਜੱਗਾ ਵਾਸੀ ਬਾਦਲਪੁਰ ਥਾਣਾ ਸੁਭਾਨਪੁਰ ਆਪਣੇ ਪਿੰਡ ਦੇ ਬਾਹਰ ਰੂੜੀ ਦੇ ਢੇਰਾਂ ਨੇੜੇ ਨਸ਼ੀਲੇ ਕੈਪਸੂਲ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ|ਸੂਚਨਾ ਦੇ ਆਧਾਰ ‘ਤੇ ਪੁਲਿਸ ਵੱਲੋਂ ਤੁਰੰਤ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 140 ਪ੍ਰੈਗਾ ਕੈਪਸੂਲ ਬਰਾਮਦ ਕੀਤੇ ਗਏ | ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ| ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ |

ਪਿਛਲੀ ਖ਼ਬਰ ਕਾਰ ਚਾਲਕ ਵਲੋਂ ਫ਼ੇਟ ਮਾਰਨ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ, ਕੇਸ ਦਰਜ ਅਗਲੀ ਖ਼ਬਰ ਸੁਲਤਾਨਪੁਰ ਲੋਧੀ ਦਾ ਸਰਾਫ਼ਾ ਬਾਜ਼ਾਰ 26-27-28 ਜੂਨ ਨੂੰ ਬੰਦ ਰਹੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।