20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਬਾਬਾ ਬੰਦਾ ਸਿੰਘ ਬਹਾਦਰ ਅਤੇ ਸਾਥੀਆਂ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਜਾਵੇਗਾ

ਅਜੀਤ ਡੈਸਕ 24-06-2026


ਸੁਲਤਾਨ ਪੁਰ ਲੋਧੀ, 23 ਜੂਨ (ਨਰੇਸ਼ ਹੈਪੀ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਰਘਬੀਰ ਸਿੰਘ ਦੀ ਅਗਵਾਈ ਵਿਚ ਹੋਈ ਜਿਸ ਬਾਬਾ ਬੰਦਾ ਸਿੰਘ ਜੀ ਬਹਾਦਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਸ਼ਹੀਦੀ ਦਿਹਾੜਾ ਮਨਾਉਣ ਬਾਰੇ ਪ੍ਰੋਗਰਾਮ ਉਲੀਕਿਆ ਗਿਆ | ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਰਘਬੀਰ ਸਿੰਘ ਪ੍ਰਧਾਨ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਸੰਤ ਬਾਬਾ ਜਗਜੀਤ ਸਿੰਘ ਜੀ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਅਤੇ ਸਾਥੀਆਂ ਦਾ ਸ਼ਹੀਦੀ ਦਿਹਾੜਾ 25 ਤਰੀਕ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸੰਬੰਧ ਵਿਚ ਅੱਜ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਜਿਨ੍ਹਾਂ ਦੇ ਭੋਗ 25 ਜੂਨ ਵੀਰਵਾਰ ਨੂੰ ਸਵੇਰੇ ਪਾਏ ਜਾਣਗੇ | ਉਪਰੰਤ ਹਜ਼ੂਰੀ ਰਾਗੀ ਜਥੇ ਕੀਰਤਨ ਦਵਾਰਾ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ ਕਥਾ ਦਵਾਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ | ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਕੀਰਤਨ ਦਵਾਰਾ ਸੰਗਤਾਂ ਨੂੰ ਨਿਹਾਲ ਕਰਨਗੀਆਂ | ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ | ਸੁਸਾਇਟੀ ਵੱਲੋਂ ਸਰਬੱਤ ਸੰਗਤਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਇਸ ਸਮੇਂ ਤੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ |ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਰਘਬੀਰ ਸਿੰਘ, ਖ਼ਜ਼ਾਨਚੀ ਡਾ. ਗੁਰਦੇਵ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਸਾਹਿਲਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਹਰਕੀਰਤ ਸਿੰਘ, ਹਰਪਾਲ ਸਿੰਘ, ਜਰਨੈਲ ਸਿੰਘ, ਸਰਵਣ ਸਿੰਘ ਹਲਵਾਈ, ਹਰਭਜਨ ਸਿੰਘ, ਗੁਰਦਿਆਲ ਸਿੰਘ, ਬਲਦੇਵ ਸਿੰਘ, ਸੁਰਿੰਦਰ ਸਿੰਘ, ਲਾਡੀ ਗੁਰਵਿੰਦਰ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਦਵਿੰਦਰ ਸਿੰਘ ਰਾਜੂ, ਸਰਬਜੀਤ ਸਿੰਘ, ਸਤਨਾਮ ਸਿੰਘ, ਏਕਮਜੀਤ ਸਿੰਘ, ਦਿਲਜੀਤ ਸਿੰਘ, ਜਸਪ੍ਰੀਤ ਸਿੰਘ, ਹਰਜਾਪ ਸਿੰਘ, ਰਣਜੀਤ ਸਿੰਘ, ਬਲਕਾਰ ਸਿੰਘ, ਜੀਤ ਸਿੰਘ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਆਰਮੀ ਅਗਨੀਵੀਰ ਤੇ ਪੰਜਾਬ ਪੁਲਿਸ ਦੀ ਭਰਤੀ ਲਈ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਚ ਮੁਫ਼ਤ ਸਿਖਲਾਈ ਸ਼ੁਰੂ ਅਗਲੀ ਖ਼ਬਰ ਦਰਬਾਰ ਬਾਬਾ ਜਾਹਰ ਬਲੀ ਸਰਕਾਰ ਦਾ ਸਾਲਾਨਾ ਮੇਲਾ ਸ਼ੁਰੂ, ਗਾਇਕੀ ਦਾ ਅਖਾੜਾ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।