20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਵਲੋਂ 5ਵਾਂ ਸਾਲਾਨਾ ਫ਼ੋਟੋ ਮੇਲਾ 7 ਤੇ 8 ਨੂੰ : ਪ੍ਰਧਾਨ ਸੰਧਾ

ਅਜੀਤ ਡੈਸਕ 24-06-2026


ਡਡਵਿੰਡੀ, 23 ਜੂਨ (ਦਿਲਬਾਗ ਸਿੰਘ ਝੰਡ)- ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਵੱਲੋਂ 5ਵਾਂ ਸਾਲਾਨਾ ਫ਼ੋਟੋ ਮੇਲਾ 7 ਅਤੇ 8 ਅਗਸਤ ਨੂੰ ਮੁੱਲਾਂਪੁਰ ਦਾਖਾ ਲੁਧਿਆਣਾ ਵਿਖੇ ਬੜੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਸੁਲਤਾਨਪੁਰ ਲੋਧੀ ਇਕਾਈ ਦੇ ਪ੍ਰਧਾਨ ਜਸਵਿੰਦਰ ਸਿੰਘ ਸੰਧਾ ਡਡਵਿੰਡੀ ਨੇ ਦੱਸਿਆ ਕਿ ਸੂਬਾ ਪ੍ਰਧਾਨ ਜੁਝਾਰ ਸਿੰਘ ਦੇ ਅਗਵਾਈ ਹੇਠ ਕਰਵਾਇਆ ਜਾ ਰਿਹਾ ਇਹ ਮੇਲਾ ਫੋਟੋਗ੍ਰਾਫੀ ਦੇ ਖੇਤਰ ਨਾਲ ਜੁੜੇ ਪੇਸ਼ੇਵਰਾਂ, ਨਵੇਂ ਫੋਟੋਗ੍ਰਾਫਰਾਂ ਅਤੇ ਵੀਡੀਓਗ੍ਰਾਫਰਾਂ ਲਈ ਇੱਕ ਵਿਸ਼ੇਸ਼ ਮੰਚ ਸਾਬਤ ਹੋਵੇਗਾ | ਉਨ੍ਹਾਂ ਕਿਹਾ ਕਿ ਦੋ ਦਿਨਾਂ ਤੱਕ ਚੱਲਣ ਵਾਲੇ ਇਸ ਮੇਲੇ ਦੌਰਾਨ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ਨਾਲ ਸਬੰਧਿਤ ਆਧੁਨਿਕ ਤਕਨੀਕਾਂ, ਨਵੇਂ ਕੈਮਰੇ, ਲੈਂਸ, ਲਾਈਟਿੰਗ ਉਪਕਰਨ ਅਤੇ ਐਡੀਟਿੰਗ ਸਾਫਟਵੇਅਰਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਇਸ ਤੋਂ ਇਲਾਵਾ ਨਵੇਂ ਉਤਪਾਦਾਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ | ਉਨ੍ਹਾਂ ਬਲਾਕ ਦੇ ਫੋਟੋਗ੍ਰਾਫਰਾਂ, ਵੀਡੀਓਗ੍ਰਾਫਰਾਂ ਅਤੇ ਇਸ ਖੇਤਰ ਨਾਲ ਜੁੜੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿਚ ਮੇਲੇ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸਮਾਗਮ ਨਾਲ ਨਾ ਸਿਰਫ਼ ਨਵੀਂ ਜਾਣਕਾਰੀ ਪ੍ਰਾਪਤ ਹੋਵੇਗੀ, ਸਗੋਂ ਕਾਰੋਬਾਰੀ ਸੰਭਾਵਨਾਵਾਂ ਨੂੰ ਵੀ ਨਵਾਂ ਹੁਲਾਰਾ ਮਿਲੇਗਾ |

ਪਿਛਲੀ ਖ਼ਬਰ ਡੀ.ਟੀ.ਐਫ. ਅੱਜ ਦੇ ਧਰਨੇ ਵਿਚ ਵੱਡੀ ਗਿਣਤੀ ਵਿਚ ਸਾਥੀਆਂ ਸਮੇਤ ਸ਼ਮੂਲੀਅਤ ਕਰੇਗਾ-ਸਰਵਣ ਸਿੰਘ ਔਜਲਾ, ਚਰਨਜੀਤ ਸਿੰਘ ਅਗਲੀ ਖ਼ਬਰ ਯੂਥ ਕਾਂਗਰਸ ਦੇ ਨਵ-ਨਿਯੁਕਤ ਅਹੁਦੇਦਾਰ ਕਾਂਗਰਸ ਦੀ ਮਜ਼ਬੂਤੀ ਲਈ ਕੰਮ ਕਰਨ-ਰਾਣਾ ਗੁਰਜੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।