20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਡੀ.ਟੀ.ਐਫ. ਅੱਜ ਦੇ ਧਰਨੇ ਵਿਚ ਵੱਡੀ ਗਿਣਤੀ ਵਿਚ ਸਾਥੀਆਂ ਸਮੇਤ ਸ਼ਮੂਲੀਅਤ ਕਰੇਗਾ-ਸਰਵਣ ਸਿੰਘ ਔਜਲਾ, ਚਰਨਜੀਤ ਸਿੰਘ

ਅਜੀਤ ਡੈਸਕ 24-06-2026


ਕਪੂਰਥਲਾ, 23 ਜੂਨ (ਵਿਸ਼ੇਸ਼ ਪ੍ਰਤੀਨਿਧ)-ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ 24 ਜੂਨ ਨੂੰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫਰੰਟ ਪੰਜਾਬ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ‘ਤੇ ਜ਼ਿਲ੍ਹਾ ਪੱਧਰ ‘ਤੇ ਕੀਤੀਆਂ ਜਾਣ ਵਾਲੀਆਂ ਰੈਲੀਆਂ ਵਿਚ ਵੱਡੀ ਗਿਣਤੀ ਵਿਚ ਸਾਥੀਆਂ ਸਮੇਤ ਸ਼ਮੂਲੀਅਤ ਕਰੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੈਮੋਕਰੇਟਿਕ ਟੀਚਰ ਫਰੰਟ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਜੋਤੀ ਮਹਿੰਦਰੂ ਨੇ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਪਿਛਲੇ ਲੰਬੇ ਅਰਸੇ ਤੋਂ ਲਟਕਦੀਆਂ ਮੰਗਾਂ ਵੱਲ ਸਰਕਾਰ ਵਲੋਂ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ ਜਿਸਨੂੰ ਲੈ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 18 ਪ੍ਰਤੀਸ਼ਤ ਪੈਂਡਿੰਗ ਡੀ.ਏ. ਜਾਰੀ ਨਾ ਕਰਨ, 2020 ਤੋਂ ਬਾਅਦ ਮੁਲਾਜ਼ਮਾਂ ‘ਤੇ ਲਾਇਆ ਨਵਾਂ ਪੇ ਸਕੇਲ ਵਾਪਸ ਲੈਣ, ਪੇਂਡੂ ਬਾਰਡਰ ਭੱਤੇ ਸਮੇਤ 37 ਤਰ੍ਹਾਂ ਦੇ ਭੱਤੇ ਬਹਾਲ ਕਰਨ, 3-7-11-15 ਦੀ ਏ.ਸੀ.ਪੀ. ਸਕੀਮ ਨੂੰ ਅਮਲੀ ਰੂਪ ਦੇਣ ਲਈ ਸਰਕਾਰ ਨੇ ਕੋਈ ਵੀ ਠੋਸ ਕਾਰਵਾਈ ਨਹੀਂ ਕੀਤੀ | ਇਸੇ ਦੌਰਾਨ ਹੀ ਫਰੰਟ ਦੇ ਮੀਤ ਪ੍ਰਧਾਨ ਰੋਸ਼ਨ ਲਾਲ ਬੇਗੋਵਾਲ, ਜੁਆਇੰਟ ਸਕੱਤਰ ਹਰਪ੍ਰੀਤਪਾਲ ਸਿੰਘ ਤੇ ਵਿੱਤ ਸਕੱਤਰ ਦਿਨੇਸ਼ ਕੁਮਾਰ ਨੇ ਡੀ.ਟੀ.ਐਫ਼ ਨਾਲ ਸਬੰਧਿਤ ਸਮੂਹ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ 24 ਜੂਨ ਦੇ ਧਰਨੇ ਵਿਚ ਵੱਧ ਚੜ ਕੇ ਸ਼ਾਮਲ ਹੋਣ |

ਪਿਛਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਵਾਲਿਆਂ ਦਾ ਵਜੂਦ ਨਹੀਂ ਰਿਹਾ-ਜਥੇ: ਸ਼ੰਮੀ ਅਗਲੀ ਖ਼ਬਰ ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਵਲੋਂ 5ਵਾਂ ਸਾਲਾਨਾ ਫ਼ੋਟੋ ਮੇਲਾ 7 ਤੇ 8 ਨੂੰ : ਪ੍ਰਧਾਨ ਸੰਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।