ਕਪੂਰਥਲਾ, 23 ਜੂਨ (ਵਿ.ਪ੍ਰ.)-ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਕੀਤੇ ਹੁਕਮਨਾਮੇ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ| ਇਹ ਗੱਲ ਜਥੇਦਾਰ ਸੀਨੀਅਰ ਅਕਾਲੀ ਆਗੂ ਨੇ ਇਕ ਬਿਆਨ ਵਿਚ ਕਹੀ | ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਵਉੱਚ ਸਮਝਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਆਪਣੀ ਗਲਤੀ ਮੰਨੀ ਸੀ, ਇਸ ਲਈ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਆਪਣੀਆਂ ਕਿੱਤਾਂ ਭੁੱਲਾਂ ਲਈ ਖਿਮਾ ਯਾਚਨਾ ਕਰਨੀ ਚਾਹੀਦੀ ਹੈ | ਅਕਾਲੀ ਆਗੂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਵਾਲਿਆਂ ਦਾ ਕੋਈ ਵਜੂਦ ਨਹੀਂ ਰਿਹਾ |
ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਵਾਲਿਆਂ ਦਾ ਵਜੂਦ ਨਹੀਂ ਰਿਹਾ-ਜਥੇ: ਸ਼ੰਮੀ
ਅਜੀਤ ਡੈਸਕ
24-06-2026