20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਵਾਰਡ ਨੰ. 21 ਦੇ ਕਈ ਪਰਿਵਾਰ ‘ਆਪ’ ’ਚ ਸ਼ਾਮਿਲ ਹੋਏ, ਡਾ. ਚੱਬੇਵਾਲ ਨੇ ਕੀਤਾ ਸਵਾਗਤ

ਅਜੀਤ ਡੈਸਕ 24-06-2026


ਫਗਵਾੜਾ, 23 ਜੂਨ (ਹਰਜੋਤ ਸਿੰਘ ਚਾਨਾ)- ਆਮ ਆਦਮੀ ਪਾਰਟੀ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਵਾਰਡ ਨੰਬਰ 21 ਦੇ 82 ਪਰਿਵਾਰਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਹਲਕਾ ਇੰਚਾਰਜ ਤੇ ਲੋਕ ਸਭਾ ਮੈਂਬਰ ਡਾ. ਰਾਜਕੁਮਾਰ ਚੱਬੇਵਾਲ, ਮੇਅਰ ਰਾਮਪਾਲ ਉੱਪਲ ਤੇ ਸੀਨੀਅਰ ਆਗੂ ਦਲਜੀਤ ਰਾਜੂ ਦਰਵੇਸ਼ ਪਿੰਡ ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨੇ ਨਵੇਂ ਸ਼ਾਮਿਲ ਹੋਏ | ਸਮਾਗਮ ਨੂੰ ਸੰਬੋਧਨ ਕਰਦਿਆਂ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਸੁਨੀਲ ਚਮ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕ ਭਲਾਈ ਦੇ ਖੇਤਰ ਵਿਚ ਇਤਿਹਾਸਕ ਕੰਮ ਕੀਤੇ ਹਨ, ਜਿਸ ਕਾਰਨ ਨਾ ਸਿਰਫ਼ ਆਮ ਲੋਕਾਂ ਦਾ ਵਿਸ਼ਵਾਸ ‘ਆਪ’ ਸਰਕਾਰ ਵਿਚ ਵਧਿਆ ਹੈ | ਇਸ ਮੌਕੇ ਡਿਪਟੀ ਮੇਅਰ ਵਿੱਕੀ ਸੂਦ, ਸੀਨੀਅਰ ਆਪ ਆਗੂ ਗੁਰਦੀਪ ਸਿੰਘ ਦੀਪਾ, ਓਮ ਪ੍ਰਕਾਸ਼ ਬਿੱਟੂ, ਗੋਪੀ ਬੇਦੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਸਮਰਥਕ ਹਾਜ਼ਰ ਸਨ |

ਪਿਛਲੀ ਖ਼ਬਰ ਸਿਵਲ ਹਸਪਤਾਲ ਬਲਾਚੌਰ ਵਿਖੇ ਡਾਕਟਰਾਂ ਦੇ ਦੇਰੀ ਨਾਲ ਆਉਣ ਕਾਰਨ ਮਰੀਜ਼ ਹੋ ਰਹੇ ਖੱਜਲ-ਖੁਆਰ ਅਗਲੀ ਖ਼ਬਰ 28 ਨੂੰ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਪਹੁੰਚੇਗੀ 17ਵੀਂ ਮਹਾਨ ਪੈਦਲ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।