06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਮੋਟਰਸਾਈਕਲ ਮੂਹਰੇ ਆਵਾਰਾ ਪਸ਼ੂ ਆਉਣ ਕਾਰਨ ਨੌਜਵਾਨ ਦੀ ਮੌਤ

ਅਜੀਤ ਡੈਸਕ 27-06-2026
ਕਪੂਰਥਲਾ, 25 ਜੂਨ (ਅਮਨਜੋਤ ਸਿੰਘ ਵਾਲੀਆ)-ਪਿੰਡ ਪਹਾੜੀਪੁਰ ਨੇੜੇ ਮੋਟਰਸਾਈਕਲ ਤੇ ਆਵਾਰਾ ਪਸ਼ੂ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਭਾਨਪੁਰ ਦੇ ਏ.ਐਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਮਲਕੀਤ ਸਿੰਘ ਪੁੱਤਰ ਫੌਜਾ ਸਿੰਘ ਵਾਸੀ ਫੱਤੂਢੀਂਗਾ ਜੋ ਕਿ ਆਪਣੇ ਮੋਟਰਸਾਈਕਲ ‘’ਤੇ ਸਵਾਰ ਹੋ ਕੇ ਸੁਭਾਨਪੁਰ ਵੱਲ ਨੂੰ ਆ ਰਿਹਾ ਸੀ, ਜਦੋਂ ਪਿੰਡ ਪਹਾੜੀਪੁਰ ਨੇੜੇ ਪਹੁੰਚਿਆ ਤਾਂ ਇਕ ਆਵਾਰਾ ਪਸ਼ੂ ਨਾਲ ਉਸ ਦੀ ਟੱਕਰ ਹੋ ਗਈ, ਜਿਸ ਨੂੰ ਰਾਹਗੀਰਾਂ ਨੇ ਸੁਭਾਨਪੁਰ ਦੇ ਨਿੱਜੀ ਹਸਪਤਾਲ ਵਿਖੇ ਲਿਆਂਦਾ, ਜਿੱਥੇ ਡਿਊਟੀ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਉਨ੍ਹਾਂ ਦੱਸਿਆ ਕਿ ਮਿ੍ਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਬੀ.ਐਨ.ਐਸ.ਐਸ. 194 ਦੀ ਕਾਰਵਾਈ ਦੀ ਕਾਰਵਾਈ ਕਰਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਘਰ ਅੰਦਰ ਦਾਖਲ ਹੋ ਕੇ ਨਕਦੀ ਚੋਰੀ ਕਰਕੇ ਫ਼ਰਾਰ ਹੋਣ ਵਾਲੇ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਆਟੋ ਵਲੋਂ ਟੱਕਰ ਮਾਰੇ ਜਾਣ ਕਾਰਨ ਪਿਓ ਪੁੱਤਰ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।