22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਪਿੰਡ ਅਲਾਉਦੀਪੁਰ ਦੀ ਜ਼ਮੀਨ ਵਿਚ ਕੂੜੇ ਦਾ ਡੰਪ ਬਣਾਉਣ ਦਾ ਲੋਕਾਂ ਵਲੋਂ ਜ਼ੋਰਦਾਰ ਵਿਰੋਧ

ਅਜੀਤ ਡੈਸਕ 30-06-2026
ਕਪੂਰਥਲਾ, 29 ਜੂਨ (ਵਿਸ਼ੇਸ਼ ਪ੍ਰਤੀਨਿਧ)-ਕਿਰਤੀ ਕਿਸਾਨ ਯੂਨੀਅਨ ਦੀ ਇਕ ਮੀਟਿੰਗ ਪਿੰਡ ਅਲਾਉਦੀਪੁਰ ਵਿਚ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨੇਮਲ ਦੀ ਦੇਖ ਰੇਖ ਹੇਠ ਹੋਈ | ਜਿਸ ਵਿਚ ਪਿੰਡ ਦੀ 12 ਏਕੜ ਜ਼ਮੀਨ ਐਕਵਾਇਰ ਕਰਕੇ ਉਸ ਵਿਚ ਕਪੂਰਥਲਾ ਸ਼ਹਿਰ ਦਾ ਕੂੜਾ ਡੰਪ ਤਿਆਰ ਕੀਤੇ ਜਾਣ ਸਬੰਧੀ ਪ੍ਰਸ਼ਾਸਨ ਦੀ ਤਜਵੀਜ਼ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ | ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਪਿੰਡ ਦੇ ਲੋਕ ਹੋਰ ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਪਿੰਡ ਦੀ ਜ਼ਮੀਨ ਵਿਚ ਬਣਾਏ ਜਾ ਰਹੇ ਡੰਪ ਦਾ ਜ਼ੋਰਦਾਰ ਵਿਰੋਧ ਕਰਨਗੇ | ਉਨ੍ਹਾਂ ਕਿਹਾ ਕਿ ਸ਼ਹਿਰ ਦਾ ਕੂੜਾ ਸੁੱਟਣ ਨਾਲ ਇੱਥੇ ਗੰਦਗੀ ਫੈਲੇਗੀ ਤੇ ਪਿੰਡ ਲੋਕ ਬਿਮਾਰੀਆਂ ਦਾ ਸ਼ਿਕਾਰ ਹੋਣਗੇ | ਕਿਸਾਨ ਆਗੂ ਤਰਸੇਮ ਸਿੰਘ ਬੰਨੇਮਲ ਨੇ ਦੱਸਿਆ ਕਿ 1 ਜੁਲਾਈ ਦਿਨ ਬੁੱਧਵਾਰ ਨੂੰ ਉਹ ਪਿੰਡ ਦੇ ਲੋਕਾਂ ਨੂੰ ਨਾਲ ਲੈ ਕੇ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਮਿਲ ਕੇ ਪਿੰਡ ਅਲਾਉਦੀਪੁਰ ਦੀ ਜ਼ਮੀਨ ਵਿਚ ਕੂੜੇ ਦਾ ਡੰਪ ਨਾ ਬਣਾਉਣ ਦੀ ਅਪੀਲ ਕਰਨਗੇ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਕੂੜੇ ਦਾ ਡੰਪ ਬਣਾਏ ਜਾਣ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਕਮੇਟੀ ਮੈਂਬਰ ਸੀਤਲ ਸਿੰਘ ਸੰਗੋਜਲਾ, ਭਜਨ ਸਿੰਘ ਔਜਲਾ, ਮੱਖਣ ਸਿੰਘ, ਜਸਬੀਰ ਸਿੰਘ, ਕਰਤਾਰ ਸਿੰਘ, ਜਰਨੈਲ ਸਿੰਘ, ਮਨਦੀਪ ਸਿੰਘ, ਜਰਨੈਲ ਸਿੰਘ ਫੌਜੀ, ਜਤਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਦੇਵ ਸਿੰਘ, ਅਲਾਉਦੀਪੁਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੌਮਾਂਤਰੀ ਸੋਸ਼ਲ ਮੀਡੀਆ ਦਿਵਸ ’ਤੇ ਵਿਸ਼ੇਸ਼ ਚਰਚਾ ਅਗਲੀ ਖ਼ਬਰ ਮਿਡ-ਡੇ-ਮੀਲ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕਪੂਰਥਲਾ ਵਿਚ ਸਰਕਾਰ ਵਿਰੁੱਧ ਕੀਤਾ ਰੋਸ ਵਿਖਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।