22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਦਰਸ਼ਨ ਸਿੰਘ ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੇ ਪ੍ਰਧਾਨ ਨਿਯੁਕਤ

ਅਜੀਤ ਡੈਸਕ 30-06-2026
ਬੇਗੋਵਾਲ, 29 ਜੂਨ (ਸੁਖਜਿੰਦਰ ਸਿੰਘ)-ਸਮਾਜ ਸੇਵੀ ਕੰਮਾਂ ਵਿਚ ਮੋਹਰੀ ਜਾਣੀ ਜਾਂਦੀ ਲਾਈਨ ਕਲੱਬ ਬੇਗੋਵਾਲ ਸੇਵਾ ਦੀ ਮਹੀਨਾਵਾਰ ਮੀਟਿੰਗ ਹੋਈ | ਇਸ ਮੀਟਿੰਗ ਵਿਚ ਕਲੱਬ ਦੀ ਰਿਵਾਇਤ ਅਨੁਸਾਰ ਨਵੇਂ ਪ੍ਰਧਾਨ ਦੀ ਚੋਣ ਕੀਤੀ ਗਈ | ਜਿੱਥੇ ਸਮੂਹ ਮੈਂਬਰਾਂ ਦੀ ਸਹਿਮਤੀ ਨਾਲ ਦਰਸ਼ਨ ਸਿੰਘ ਨੂੰ ਕਲੱਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਨਵਨਿਯੁਕਤ ਪ੍ਰਧਾਨ ਦਰਸ਼ਨ ਸਿੰਘ ਨੇ ਜਿੱਥੇ ਸਮੂਹ ਲਾਈਨ ਮੈਂਬਰਾਂ ਦਾ ਧੰਨਵਾਦ ਕੀਤਾ ਉੱਥੇ ਹੀ ਉਨ੍ਹਾਂ ਕਿਹਾ ਕਿ ਉਹ ਇਸ ਅਹੁਦੇ ਦੇ ਪੂਰੀ ਤਨਦੇਹੀ ਤੇ ਮਿਹਨਤ ਨਾਲ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਸਮਾਜ ਦੀ ਸੇਵਾ ਕਰਨਾ ਹੈ ਤੇ ਲੋੜਵੰਦਾਂ ਦੀ ਸੇਵਾ ਕਰਨਾ ਉਨ੍ਹਾਂ ਦਾ ਫ਼ਰਜ਼ ਹੈ | ਉਨ੍ਹਾਂ ਕਿਹਾ ਕਿ ਉਹ ਆਪਣੇ ਕਾਰਜਕਾਲ ਦੌਰਾਨ ਵੱਧ ਤੋਂ ਵੱਧ ਪ੍ਰੋਜੈਕਟ ਲਗਾ ਕੇ ਕਲੱਬ ਨੂੰ ਹੋਰ ਉੱਚਾ ਚੁੱਕਣਗੇ | ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਨ੍ਹਾਂ ਦੀ ਕਲੱਬ ਵੱਲੋਂ ਫ਼ਰੀ ਮੈਡੀਕਲ ਚੈੱਕਅਪ ਕੈਂਪ, ਖ਼ੂਨਦਾਨ ਕੈਂਪ ਤੇ ਸ਼ੂਗਰ ਚੈੱਕਅਪ ਕੈਂਪ ਸਮੇਂ ਸਮੇਂ ਦੇ ਲਗਾਏ ਜਾਣਗੇ ਤੇ ਲੋਕਾਂ ਦਾ ਫ਼ਰੀ ਚੈੱਕਅਪ ਕਰਵਾਇਆ ਜਾਏਗਾ | ਇਸ ਮੌਕੇ ਸਮੂਹ ਲਾਈਨ ਮੈਂਬਰਾਂ ਨੇ ਦਰਸ਼ਨ ਸਿੰਘ ਨੂੰ ਪ੍ਰਧਾਨ ਬਣਨ ਦੇ ਸਬੰਧ ਵਿਚ ਹਾਰ ਪਾ ਕੇ ਸਨਮਾਨਿਤ ਕੀਤਾ ਸਮੂਹ ਲਾਈਨ ਮੈਂਬਰਾਂ ਪ੍ਰਧਾਨ ਦਰਸ਼ਨ ਸਿੰਘ ਨੂੰ ਇਹ ਵੀ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਦੇ ਨਾਲ ਹਨ ਤੇ ਹਰ ਕੰਮ ਵਿਚ ਉਹ ਉਨ੍ਹਾਂ ਦਾ ਪੂਰਾ ਸਹਿਯੋਗ ਦੇਣਗੇ | ਇਸ ਮੌਕੇ ਐਮ.ਜੇ.ਐਫ. ਲਾਈਨ ਵਿਰਸਾ ਸਿੰਘ, ਪੀ.ਐਮ.ਜੇ.ਐਫ. ਸਿਮਰਜੀਤ ਸਿੰਘ, ਮਨਜਿੰਦਰ ਸਿੰਘ, ਨਿਸ਼ਾਨ ਸਿੰਘ ਚੀਮਾ, ਕੈਪਟਨ ਜੋਗਾ ਸਿੰਘ, ਸੁਖਵਿੰਦਰ ਸਿੰਘ, ਲਖਵੀਰ ਸਿੰਘ, ਸੁਰਿੰਦਰ ਸਿੰਘ, ਜਗਤਾਰ ਸਿੰਘ ਤੇ ਜਤਿੰਦਰ ਸਿੰਘ ਗਿੰਨੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਖਪਤਕਾਰ ਨੇ ਕੀਤੀ ਅਣਗਹਿਲੀ, ਵਾਲ-ਵਾਲ ਬਚੀ ਲਾਈਨਮੈਨ ਦੀ ਜਾਨ ਅਗਲੀ ਖ਼ਬਰ ਕੌਮਾਂਤਰੀ ਸੋਸ਼ਲ ਮੀਡੀਆ ਦਿਵਸ ’ਤੇ ਵਿਸ਼ੇਸ਼ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।