23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਮਿੱਸੇ ਪ੍ਸ਼ਾਦਿਆਂ ਦਾ ਲੰਗਰ ਤੇ ਗੁਰਮਤਿ ਸਮਾਗਮ ਅੱਜ

ਅਜੀਤ ਡੈਸਕ 30-06-2026
ਨਡਾਲਾ, 29 ਜੂਨ (ਰਘਬਿੰਦਰ ਸਿੰਘ)-ਛੇਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ ਮੰਗਲਵਾਰ ਨੂੰ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਬੜੀ ਸ਼ਰਧਾ ਅਤੇ ਧਾਰਮਿਕ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਸੰਗਤਾਂ ਲਈ ਮਿੱਸੇ ਪ੍ਰਸ਼ਾਦੇ ਅਤੇ ਲੱਸੀ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਸ਼ਾਮ ਸਮੇਂ ਹੋਣ ਵਾਲੇ ਗੁਰਮਤਿ ਸਮਾਗਮ ਵਿਚ ਭਾਈ ਗੁਰਦੀਪ ਸਿੰਘ ਜੀ (ਹਜ਼ੂਰੀ ਰਾਗੀ, ਗੁਰਦੁਆਰਾ ਬਾਉਲੀ ਸਾਹਿਬ ਨਡਾਲਾ), ਭਾਈ ਗੁਰਭੇਜ ਸਿੰਘ ਜੀ ਚਵਿੰਡਾ ਅਤੇ ਪ੍ਰਸਿੱਧ ਕਥਾਵਾਚਕ ਗਿਆਨੀ ਜੰਗ ਸਿੰਘ ਜੀ (ਮਿਸਲ ਸ਼ਹੀਦਾਂ ਤਰਨਾ ਦਲ) ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਭਾਈ ਭੁਪਿੰਦਰ ਸਿੰਘ ਨੇ ਸਮੂਹ ਇਲਾਕਾ ਨਿਵਾਸੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਗੁਰੂ ਘਰ ਪਹੁੰਚ ਕੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਨ ਅਤੇ ਗੁਰੂ ਸਾਹਿਬ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕਰਨ |
ਪਿਛਲੀ ਖ਼ਬਰ ਅਕਾਲ ਗਰੁੱਪ ਆਫ਼ ਇੰਸਟੀਚਿਊਟਸ਼ਨਜ਼ ਵਿਚ ਕਿੱਤਾ ਮੁਖੀ ਸਿੱਖਿਆ ਦੀ ਭੂਮਿਕਾ ਸਬੰਧੀ ਲਗਾਈ ਗਈ ਵਰਕਸ਼ਾਪ ਅਗਲੀ ਖ਼ਬਰ ਲਾਹੌਰੀ ਗੇਟ ਵਿਖੇ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਸੰਬੰਧੀ 9 ਵਿਰੁੱਧ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।