23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਅਕਾਲ ਗਰੁੱਪ ਆਫ਼ ਇੰਸਟੀਚਿਊਟਸ਼ਨਜ਼ ਵਿਚ ਕਿੱਤਾ ਮੁਖੀ ਸਿੱਖਿਆ ਦੀ ਭੂਮਿਕਾ ਸਬੰਧੀ ਲਗਾਈ ਗਈ ਵਰਕਸ਼ਾਪ

ਅਜੀਤ ਡੈਸਕ 30-06-2026
ਸੁਲਤਾਨਪੁਰ ਲੋਧੀ, 29 ਜੂਨ (ਨਰੇਸ਼ ਹੈਪੀ)-ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਪਿ੍ੰਸੀਪਲ ਮੋਨਾ ਘਈ (ਸੀਨੀਅਰ ਵਿੰਗ), ਪਿ੍ੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ) ਅਤੇ ਅਕਾਲ ਅਕੈਡਮੀ ਇੰਟਰਨੈਸ਼ਨਲ ਦੇ ਪਿ੍ੰਸੀਪਲ ਗਗਨਦੀਪ ਕੌਰ ਦੀ ਅਗਵਾਈ ਵਿਚ ਕਿੱਤਾ ਮੁਖੀ ਸਿੱਖਿਆ ਦੀ ਭੂਮਿਕਾ ਸੰਬੰਧੀ ਇੱਕ ਦਿਨਾ ਵਰਕਸ਼ਾਪ ਲਗਾਈ ਗਈ | ਇਹ ਵਰਕਸ਼ਾਪ ਦੀ ਅਗਵਾਈ ਡਾ. ਰਾਜੀਬ ਚੱਕਰਵਰਤੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪੰਜਾਬ ਵੱਲੋਂ ਕੀਤੀ ਗਈ ਜਿਸ ਵਿਚ ਉਨ੍ਹਾਂ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੋਵਾਂ ਦੇ ਵਿਕਾਸ ਲਈ ਉਤਸ਼ਾਹ ਤੇ ਮਜ਼ਬੂਤ ਪ੍ਰਤੀਬੱਧਤਾ ਲਿਆਉਣ, ਵਿਦਿਆਰਥੀਆਂ ਦੀਆਂ ਵਿਭਿੰਨ ਰੁਚੀਆਂ ਤੇ ਲੋੜਾਂ ਨੂੰ ਪੂਰਾ ਕਰਨ ਵਾਲੀਆਂ ਦਿਲਚਸਪ ਅਤੇ ਨਵੀਨਤਾਕਾਰੀ ਗਤੀਵਿਧੀਆਂ ਸੰਬੰਧੀ ਵਿਚਾਰ ਪੇਸ਼ ਕੀਤੇ ਜਿਨ੍ਹਾਂ ਨਾਲ਼ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਦੀ ਸਹੀ ਵਰਤੋਂ ਕਰਕੇ ਸੁਚੱਜੀ ਵਿੱਦਿਆ ਅਤੇ ਕਿੱਤਾਮੁਖੀ ਸਿੱਖਿਆ ਹਾਸਲ ਕਰਨ ਵਿਚ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ | ਪਿ੍ੰਸੀਪਲ ਮੋਨਾ ਘਈ ਨੇ ਡਾ. ਰਾਜੀਬ ਚੱਕਰਵਰਤੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਦੱਸਿਆ ਕਿ ਅਕਾਲ ਗਲੈਕਸੀ ਕਾਨਵੈਂਟ ਸਕੂਲ ਵਿਚ ਐਨ ਈ ਪੀ 2020 ਸੰਬੰਧੀ ਸਮੇਂ-ਸਮੇਂ ਤੇ ਅਜਿਹੀਆਂ ਇੱਕ ਜਾਂ ਦੋ ਦਿਨਾ ਵਰਕਸ਼ਾਪਾਂ ਅਕਸਰ ਲਗਾਈਆਂ ਜਾਂਦੀਆਂ ਹਨ ਜਿਨ੍ਹਾਂ ਰਾਹੀਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਨਵੀਂ ਸਿੱਖਿਆ ਪ੍ਰਣਾਲੀ ਵਿਚ ਆਉਣ ਵਾਲੇ ਬਦਲਾਅ ਅਤੇ ਨਵੀਆਂ ਤਕਨੀਕਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ | ਉਨ੍ਹਾਂ ਵੱਲੋਂ ਅਧਿਆਪਕਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਐਨ.ਈ.ਪੀ. 2020 ਅਧੀਨ ਅਧਿਆਪਕਾਂ ਨੂੰ ਭਵਿੱਖ ਲਈ ਤਿਆਰ ਰਹਿਣ ਲਈ ਉਤਸ਼ਾਹਿਤ ਕੀਤਾ | ਪਿ੍ੰਸੀਪਲ ਮਧੂ ਸ਼ਰਮਾ ਅਤੇ ਪਿ੍ੰਸੀਪਲ ਗਗਨਦੀਪ ਕੌਰ ਨੇ ਇਸ ਵਰਕਸ਼ਾਪ ਦੀ ਸ਼ਲਾਘਾ ਕੀਤੀ ਅਤੇ ਆਏ ਹੋਏ ਮਹਿਮਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਐਮ ਡੀ ਸੁਖਦੇਵ ਸਿੰਘ ਜੱਜ, ਵਾਇਸ ਪੈ੍ਰਜ਼ੀਡੈਂਟ ਕੁਲਵਿੰਦਰ ਸਿੰਘ ਜੱਜ, ਅਸਿਸਟੈਂਟ ਮੈਨੇਜਿੰਗ ਡਾਇਰੈਕਟਰ ਪ੍ਰਗਟ ਸਿੰਘ ਜੱਜ, ਸਕੂਲ ਕੋਆਰਡੀਨੇਟਰ, ਹਾਊਸ ਇੰਚਾਰਜ, ਐਕਟੀਵਿਟੀ ਕੋਆਰਡੀਨੇਟਰ ਅਤੇ ਸਟਾਫ਼ ਮੈਂਬਰ ਵੀ ਇਸ ਪ੍ਰੋਗਰਾਮ ਵਿਚ ਮੌਜੂਦ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਗੁਰਸਰ ਸਾਹਿਬ ਸੈਫਲਾਬਾਦ ਵਿਚ ਗੁਰਮਤਿ ਸਮ... ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਮਿੱਸੇ ਪ੍ਸ਼ਾਦਿਆਂ ਦਾ ਲੰਗਰ ਤੇ ਗੁਰਮਤਿ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।