23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਸਰਕਾਰ ਤੋਂ 15 ਜੁਲਾਈ ਤੱਕ ਛੁੱਟੀਆਂ ਵਧਾਉਣ ਦੀ ਕੀਤੀ ਗਈ ਮੰਗ

ਅਜੀਤ ਡੈਸਕ 30-06-2026
ਸੁਲਤਾਨਪੁਰ ਲੋਧੀ, 29 ਜੂਨ (ਨਰੇਸ਼ ਹੈਪੀ)-ਅੱਤ ਦੀ ਪੈ ਰਹੀ ਗਰਮੀ ਨੂੰ ਵੇਖਦਿਆਂ ਹੋਇਆਂ 15 ਜੁਲਾਈ ਤੱਕ ਛੁੱਟੀਆਂ ਵਧਾਉਣ ਦੀ ਮੰਗ ਕੀਤੀ ਹੈ | ਇਸ ਸਬੰਧੀ ਬਿਆਨ ਜਾਰੀ ਕਰਦਿਆਂ ਹੋਇਆਂ ਗੌਰਮਿੰਟ ਟੀਚਰਜ਼ ਯੂਨੀਅਨ ਸੂਬਾਈ ਆਗੂ ਰਸ਼ਪਾਲ ਸਿੰਘ ਵੜੈਚ, ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਬੱਧਣ, ਗੁਰਮੇਜ ਸਿੰਘ ਤਲਵੰਡੀ ਚੌਧਰੀਆਂ ਨੇ ਕਿਹਾ ਕਿ ਬਹੁ ਗਿਣਤੀ ਅਧਿਆਪਕਾਂ ਦੀਆਂ ਐਸ ਆਈ ਆਰ, ਡਰੱਗ ਸੈਂਸਸ ਅਤੇ ਆਰਥਿਕ ਸਰਵੇ ਬਤੌਰ ਬੀ ਐਲ ਓ ਜੁਲਾਈ ਮਹੀਨੇ ਦੌਰਾਨ ਡਿਊਟੀਆਂ ਲੱਗੀਆਂ ਹੋਈਆਂ ਹਨ ਜਦੋਂ ਕਿ ਬਹੁ ਗਿਣਤੀ ਸਕੂਲਾਂ ਵਿਚ ਸਟਾਫ਼ ਦੀ ਵੱਡੇ ਪੱਧਰ ਦੇ ਘਾਟ ਹੈ ਜਿਸ ਕਾਰਨ ਸਕੂਲਾਂ ਵਿਚ ਪੜ੍ਹਾਈ ਦਾ ਮਾਹੌਲ ਸੁਖਾਵਾਂ ਨਹੀਂ ਬਣ ਸਕਦਾ | ਉਨ੍ਹਾਂ ਕਿਹਾ ਕਿ ਬਹੁ ਗਿਣਤੀ ਅਧਿਆਪਕਾਂ ਦੀਆਂ ਲੱਗੀਆਂ ਗੈਰ ਵਿੱਦਿਅਕ ਕੰਮਾਂ ਵਿਚ ਡਿਊਟੀ ਲੱਗੇ ਹੋਣ ਕਾਰਨ ਤੇ ਅੱਤ ਦੀ ਗਰਮੀ ਵਿਚ ਸਕੂਲਾਂ ਵਿਚ ਬੱਚਿਆਂ ਨੂੰ ਕੌਣ ਪੜਾਏਗਾ, ਇਸ ਲਈ ਸਰਕਾਰ ਨੂੰ ਇਹਨਾਂ ਗੱਲਾਂ ਨੂੰ ਧਿਆਨ ਵਿਚ ਰੱਖਦੇ ਹੋਏ 15 ਜੁਲਾਈ ਤੱਕ ਛੁੱਟੀਆਂ ਵਿਚ ਵਾਧਾ ਕਰਨਾ ਚਾਹੀਦਾ ਹੈ | ਇਸ ਮੌਕੇ ਤੇ ਸੁਖਵਿੰਦਰ ਸਿੰਘ ਕਾਲੇਵਾਲ, ਗੁਰਪ੍ਰੀਤ ਸਿੰਘ ਮੰਗੂਪੁਰ, ਅੰਮਿ੍ਤਪਾਲ ਸਿੰਘ, ਰੇਸ਼ਮ ਸਿੰਘ, ਹਰਦੀਪ ਸਿੰਘ, ਯਾਦਵਿੰਦਰ ਸਿੰਘ, ਕੰਵਲਪ੍ਰੀਤ ਸਿੰਘ ਕੌੜਾ, ਮਨਜਿੰਦਰ ਸਿੰਘ ਠੱਟਾ, ਗੁਰਪ੍ਰੀਤ ਸਿੰਘ ਬੂਲਪੁਰ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਟਿੱਬਾ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਿਆਟਲ ਦੇ ਪ੍ਰਸਿੱਧ ਕਾਰੋਬਾਰੀ ਬਲਬੀਰ ਸਿੰਘ ਉਸਮਾਨਪੁਰ ਦੇ ਪਿਤਾ ਮਹਿੰਦਰ ਸਿੰਘ ਉਸਮਾਨਪੁਰ ਦੀ ਪਹਿਲੀ ਬਰਸੀ ਮਨਾਈ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਜਿੱਤ, ਭਾਣੋਲੰਗਾ ਨੂੰ ਜਾਂਦੀ ਲਿੰਕ ਸੜਕ 18 ਫੁੱਟ ਬਣਨੀ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।