23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਸਿਆਟਲ ਦੇ ਪ੍ਰਸਿੱਧ ਕਾਰੋਬਾਰੀ ਬਲਬੀਰ ਸਿੰਘ ਉਸਮਾਨਪੁਰ ਦੇ ਪਿਤਾ ਮਹਿੰਦਰ ਸਿੰਘ ਉਸਮਾਨਪੁਰ ਦੀ ਪਹਿਲੀ ਬਰਸੀ ਮਨਾਈ

ਅਜੀਤ ਡੈਸਕ 30-06-2026
ਸਿਆਟਲ, 29 ਜੂਨ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਮੈਰਿਸਵੈੱਲ ਵਿਖੇ ਸਿਆਟਲ ਦੇ ਧਨਾਢ ਕਾਰੋਬਾਰੀ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਉਸਮਾਨਪੁਰ ਦੇ ਸਵਰਗੀ ਪਿਤਾ ਮਹਿੰਦਰ ਸਿੰਘ ਉਸਮਾਨਪੁਰ ਦੀ ਪਹਿਲੀ ਬਰਸੀ ਮਨਾਈ ਗਈ। ਗੁਰਦੁਆਰਾ ਸਾਹਿਬ ਵਿਖੇ ਸਵੇਰੇ ਪਾਠ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਕਰਵਾਏ ਗਏ, ਜਿਸ ਵਿਚ ਭਾਈ ਰਵੇਲ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ। ਪ੍ਰਸਿੱਧ ਪ੍ਰਚਾਰਕ ਇੰਦਰਜੀਤ ਸਿੰਘ ਬੱਲੋਵਾਲ ਨੇ ਸਿੱਖ ਇਤਿਹਾਸ ਅਤੇ ਮਹਿੰਦਰ ਸਿੰਘ ਉਸਮਾਨਪੁਰ ਦੇ ਜੀਵਨ ’ਤੇ ਚਾਨਣਾ ਪਾਇਆ। ਗੁਰੂ ਕੇ ਲੰਗਰਾਂ ਦੇ ਖ਼ਾਸ ਪ੍ਰਬੰਧ ਕੀਤੇ ਗਏ ਸਨ। ਬਲਬੀਰ ਸਿੰਘ ਉਸਮਾਨਪੁਰ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦਾ ਮਸਲਾ ਹੱਲ ਨਾ ਹੋਇਆ ਤਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਿਜਲੀ ਬੋਰਡ ਦਫ਼ਤਰਾਂ ਦਾ... ਅਗਲੀ ਖ਼ਬਰ ਸਰਕਾਰ ਤੋਂ 15 ਜੁਲਾਈ ਤੱਕ ਛੁੱਟੀਆਂ ਵਧਾਉਣ ਦੀ ਕੀਤੀ ਗਈ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।