23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਸੁਖਬੀਰ ਸਿੰਘ ਬਾਦਲ ਨੂੰ ਮਿਲਿਆ ਫਗਵਾੜਾ ਦੇ ਅਕਾਲੀ ਆਗੂਆਂ ਦਾ ਵਫ਼ਦ

ਅਜੀਤ ਡੈਸਕ 30-06-2026
ਫਗਵਾੜਾ, 29 ਜੂਨ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਫਗਵਾੜਾ ਸ਼ਹਿਰੀ ਦੇ ਅਹੁਦੇਦਾਰਾਂ ਦਾ ਇਕ ਵਫ਼ਦ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਿਆ | ਇਸ ਦੌਰਾਨ ਨੇੜਲੇ ਭਵਿੱਖ ਵਿਚ ਸੰਭਾਵਿਤ ਪੰਜਾਬ ਵਿਧਾਨਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਰਣਜੀਤ ਸਿੰਘ ਖੁਰਾਣਾ ਅਤੇ ਹੋਰਨਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੱਸਿਆ ਕਿ ਫਗਵਾੜਾ ਵਿਧਾਨਸਭਾ ਹਲਕੇ ਵਿਚ ਸ਼੍ਰੋਮਣੀ ਅਕਾਲੀ (ਬ) ਵਿਰੋਧੀਆਂ ਦੇ ਮੁਕਾਬਲੇ ਕਾਫ਼ੀ ਮਜ਼ਬੂਤ ਸਥਿਤੀ ਵਿਚ ਹੈ ਤੇ ਆਪਣੇ ਦਮ ‘ਤੇ ਸੀਟ ਜਿੱਤਣ ਦੀ ਸਮਰੱਥਾ ਰੱਖਦਾ ਹੈ | ਸਮੂਹ ਪਾਰਟੀ ਵਰਕਰ ‘ਤੱਕੜੀ’ ਦੇ ਚੋਣ ਨਿਸ਼ਾਨ ‘ਤੇ ਵਿਧਾਨਸਭਾ ਚੋਣ ਲੜਨ ਨੂੰ ਲੈ ਕੇ ਉਤਸ਼ਾਹਿਤ ਹਨ | ਉਨ੍ਹਾਂ ਅਪੀਲ ਕੀਤੀ ਕਿ ਹਲਕੇ ਨਾਲ ਸਬੰਧਿਤ ਪਾਰਟੀ ਦੇ ਹੀ ਕਿਸੇ ਯੋਗ ਆਗੂ ਨੂੰ ਫਗਵਾੜਾ ਵਿਧਾਨਸਭਾ ਸੀਟ ਤੋਂ ਚੋਣ ਲੜਾਈ ਜਾਵੇ | ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਰਕਰਾਂ ਨੂੰ ਭਰੋਸਾ ਦਿੱਤਾ ਹੈ ਕਿ ਫਗਵਾੜਾ ਵਿਧਾਨਸਭਾ ਸੀਟ ਤੋਂ ਕਿਸੇ ਬਾਹਰੀ ਉਮੀਦਵਾਰ ਨੂੰ ਚੋਣ ਮੈਦਾਨ ਵਿਚ ਨਹੀਂ ਉਤਾਰਿਆ ਜਾਵੇਗਾ | ਖੁਰਾਣਾ ਅਨੁਸਾਰ ਸਰਦਾਰ ਬਾਦਲ ਨੇ ਇਹ ਭਰੋਸਾ ਵੀ ਦਿੱਤਾ ਹੈ ਕਿ ਫਗਵਾੜਾ ਦੇ ਪਾਰਟੀ ਵਰਕਰਾਂ ਦੇ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਹੀ ਉਮੀਦਵਾਰ ਦੇ ਨਾਮ ਦਾ ਐਲਾਨ ਕੀਤਾ ਜਾਵੇਗਾ | ਬਾਦਲ ਨਾਲ ਮੁਲਾਕਾਤ ਕਰਨ ਵਾਲੇ ਵਫ਼ਦ ਵਿਚ ਅਵਤਾਰ ਸਿੰਘ ਭੁੰਗਰਨੀ, ਜਥੇਦਾਰ ਸਰੂਪ ਸਿੰਘ ਖਲਵਾੜਾ, ਠੇਕੇਦਾਰ ਬਲਜਿੰਦਰ ਸਿੰਘ , ਬਹਾਦਰ ਸਿੰਘ ਸੰਗਤਪੁਰ, ਪਰਮਿੰਦਰ ਸਿੰਘ ਜੰਡੂ ਤੇ ਜਸਵਿੰਦਰ ਸਿੰਘ ਭਗਤਪੁਰਾ ਆਦਿ ਸ਼ਾਮਲ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ ਦੀ ਸਰਬਸੰਮਤੀ ਨਾਲ ਚੋਣ, ਹਰਬਖਸ਼ ਸਿੰਘ ਕੁੰਕਾ ਪ੍ਰਧਾਨ ਬਣੇ ਅਗਲੀ ਖ਼ਬਰ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦਾ ਮਸਲਾ ਹੱਲ ਨਾ ਹੋਇਆ ਤਾਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਿਜਲੀ ਬੋਰਡ ਦਫ਼ਤਰਾਂ ਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।