23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਸ੍ਰੀ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ ਦੀ ਸਰਬਸੰਮਤੀ ਨਾਲ ਚੋਣ, ਹਰਬਖਸ਼ ਸਿੰਘ ਕੁੰਕਾ ਪ੍ਰਧਾਨ ਬਣੇ

ਅਜੀਤ ਡੈਸਕ 30-06-2026
ਕਪੂਰਥਲਾ, 29 ਜੂਨ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਰਵਿਦਾਸ ਸਭਾ ਰਜਿ. ਕਪੂਰਥਲਾ ਦੇ ਪ੍ਰਧਾਨ ਦੀ ਚੋਣ ਸਬੰਧੀ ਇਕ ਮੀਟਿੰਗ ਸਾਬਕਾ ਪ੍ਰਧਾਨ ਚੌਧਰੀ ਹਜ਼ਾਰੀ ਲਾਲ, ਸਾਬਕਾ ਪ੍ਰਧਾਨ ਦਰਸ਼ਨ ਲਾਲ, ਸਾਬਕਾ ਪ੍ਰਧਾਨ ਚੌਧਰੀ ਸਿਮਰੂ ਰਾਮ, ਸਾਬਕਾ ਖ਼ਜ਼ਾਨਚੀ ਅਮਰਜੀਤ ਸਿੰਘ ਥਿੰਦ ਤੇ ਸਾਬਕਾ ਪ੍ਰਧਾਨ ਮਲਕੀਤ ਸਿੰਘ ਨਾਂਗਲ ਦੀ ਦੇਖ ਰੇਖ ਹੇਠ ਹੋਈ | ਮੀਟਿੰਗ ਵਿਚ ਸਰਬਸੰਮਤੀ ਨਾਲ ਹਰਬਖ਼ਸ਼ ਸਿੰਘ ਕੁੰਕਾ ਨੂੰ ਸ੍ਰੀ ਗੁਰੂ ਰਵਿਦਾਸ ਸਭਾ ਦਾ ਪ੍ਰਧਾਨ ਚੁਣਿਆ ਗਿਆ | ਸਭਾ ਦੇ ਪ੍ਰਧਾਨ ਵਜੋਂ ਚੋਣ ਉਪਰੰਤ ਹਰਬੰਸ ਸਿੰਘ ਕੁੰਕਾ ਨੇ ਸ੍ਰੀ ਗੁਰੂ ਰਵਿਦਾਸ ਸਭਾ ਨਾਲ ਸਬੰਧਿਤ ਆਗੂਆਂ ਤੇ ਹਾਜ਼ਰ ਸੰਗਤਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਦੇ ਪ੍ਰਧਾਨ ਗੁਰਮੁਖ ਸਿੰਘ ਢੋਡ, ਸੁਖਮਿੰਦਰ ਸਿੰਘ ਥਿੰਦ, ਇੰਦਰਜੀਤ ਸੋਨੂੰ, ਕ੍ਰਿਸ਼ਨ ਗੋਪਾਲ, ਦਮਨ, ਕ੍ਰਿਸ਼ਨ ਕੁਮਾਰ, ਭੋਲਾ, ਸੋਮਨਾਥ, ਸਟੇਟ ਐਵਾਰਡੀ ਗੁਰਬਚਨ ਸਿੰਘ ਬੰਗੜ ਤੋਂ ਇਲਾਵਾ ਸਭਾ ਨਾਲ ਸਬੰਧਿਤ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਭਾਰਤੀ ਸਮਾਜ ਨਿਰਮਾਣ ਸੰਘ ਤੇ ਐੱਸ.ਸੀ.ਬੀ.ਸੀ. ਅਧਿਆਪਕ ਯੂਨੀਅਨ ਵਲੋਂ ਸੰਤ ਕਬੀਰ ਜੀ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਸੁਖਬੀਰ ਸਿੰਘ ਬਾਦਲ ਨੂੰ ਮਿਲਿਆ ਫਗਵਾੜਾ ਦੇ ਅਕਾਲੀ ਆਗੂਆਂ ਦਾ ਵਫ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।