25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁਹੱਲਾ ਕੇਸਰੀ ਬਾਗ ਵਿਖੇ ਸਮਾਗਮ ਕਰਵਾਇਆ

ਅਜੀਤ ਡੈਸਕ 01-07-2026
ਕਪੂਰਥਲਾ, 30 ਜੂਨ (ਸਡਾਨਾ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਸਾਹਿਬ ਮੁਹੱਲਾ ਕੇਸਰੀ ਬਾਗ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਭਾਈ ਪਲਵਿੰਦਰ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਸੰਗਤਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਤੇ ਭਾਈ ਮੋਹਕਮ ਸਿੰਘ ਨੇ ਹਾਜ਼ਰ ਸੰਗਤਾਂ ਨੂੰ ਗੁਰਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਮਿੱਸੇ ਪ੍ਰਸ਼ਾਦੇ ਤੇ ਲੱਸੀ ਦਾ ਲੰਗਰ ਵੀ ਲਗਾਇਆ ਗਿਆ | ਸਮਾਗਮ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇ. ਜਗਜੀਤ ਸਿੰਘ ਸ਼ੰਮੀ ਨੇ ਹਾਜ਼ਰ ਸੰਗਤਾਂ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜਸਪਾਲ, ਰਾਜੂ ਅਟਵਾਲ, ਜਗਦੀਸ਼ ਸਹਿਗਲ, ਪ੍ਰਧਾਨ ਰੇਸ਼ਮ ਸਿੰਘ, ਗੁਰਪਾਲ ਸਿੰਘ, ਸਤਨਾਮ ਸਿੰਘ, ਹਰਿੰਦਰ ਸ਼ੀਤਲ, ਅਸ਼ੋਕ ਕੁਮਾਰ, ਸੋਨੂੰ, ਮੋਹਨ ਸਿੰਘ, ਰਾਜਾ ਸਿੰਘ, ਹਰਮੁੱਖ ਸਿੰਘ, ਹਰਬੰਸ ਲਾਲ, ਸਾਹਿਬਪ੍ਰੀਤ ਸਿੰਘ, ਜਤਿੰਦਰ ਜੈਕਾ, ਮੇਜਰ ਸਿੰਘ, ਮਹਿੰਦਰ ਸਿੰਘ, ਬੀਬੀ ਅਮਰਜੀਤ ਕੌਰ, ਬੀਬੀ ਬਲਵਿੰਦਰ ਕੌਰ, ਬਲਬੀਰ ਕੌਰ, ਸੁਰਿੰਦਰ ਕੌਰ, ਬੀਬੀ ਸੁਖਮਨੀ ਕੌਰ, ਗੁਰਬਖਸ਼ ਕੌਰ, ਬੀਬੀ ਨੀਲਮ, ਬੀਬੀ ਰਮਨ, ਗੁਰਦੀਪ ਕੌਰ ਤੇ ਹੋਰ ਹਾਜ਼ਰ ਸਨ | ਸਮਾਗਮ ਦੌਰਾਨ ਸਹਿਯੋਗੀ ਸੰਗਤਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ |
ਪਿਛਲੀ ਖ਼ਬਰ ਨਾਲੇ ਦੀ ਗੰਦਗੀ ਸੜਕ ’ਤੇ ਸੁੱਟਣ ਤੋਂ ਭੜਕੇ ਲੋਕ, ਹੁਸ਼ਿਆਰਪੁਰ ਰੋਡ ’ਤੇ ਧਰਨਾ ਅਗਲੀ ਖ਼ਬਰ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।