26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸਕੂਲੀ ਲੈਕਚਰਾਰਾਂ ਦੀ ਭਰਤੀ ‘ਚ ਭਗਵੰਤ ਮਾਨ ਸਰਕਾਰ ਦਾ ਦਲਿਤ ਵਿਰੋਧੀ ਚਿਹਰਾ ਹੋਇਆ ਨੰਗਾ-ਡਾ. ਹਰਜਿੰਦਰ ਸਿੰਘ ਜੱਖੂ

01-07-2026
ਫਗਵਾੜਾ, 30 ਜੂਨ (ਅਸ਼ੋਕ ਕੁਮਾਰ ਵਾਲੀਆ)-ਜੈ ਭੀਮ ਯੂਨਾਈਟਿਡ ਵਾਇਸ ਆਫ਼ ਪੰਜਾਬ ਦੇ ਫਾਉਂਡਰ ਪ੍ਰਧਾਨ ਡਾ. ਹਰਜਿੰਦਰ ਸਿੰਘ ਜੱਖੂ ਨੇ ਪੰਜਾਬ ਸਰਕਾਰ ਵੱਲੋਂ ਸਕੂਲੀ ਲੈਕਚਰਾਰਾਂ ਦੀਆਂ 1063 ਅਸਾਮੀਆਂ ਦੀ ਭਰਤੀ ਵਿਚ ਐੱਸ.ਸੀ. ਅਤੇ ਬੀ.ਸੀ. ਭਾਈਚਾਰੇ ਨੂੰ ਰਿਜ਼ਰਵੇਸ਼ਨ ਨਾ ਦੇਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ ਅਤੇ ਇਸ ਨੂੰ ਸੰਵਿਧਾਨਿਕ ਗੁਨਾਹ ਦੱਸਿਆ | ਡਾ. ਜੱਖੂ ਨੇ ਕਿਹਾ ਕਿ ਰਿਜ਼ਰਵੇਸ਼ਨ ਨੀਤੀ ਦੀ ਉਲੰਘਣਾ ਕਰਕੇ ਮੌਜੂਦਾ ਸਰਕਾਰ ਦਾ ਦਲਿਤ ਅਤੇ ਪਿਛੜੇ ਵਰਗ ਵਿਰੋਧੀ ਚਿਹਰਾ ਪੂਰੀ ਤਰ੍ਹਾਂ ਸਾਹਮਣੇ ਆ ਚੁੱਕਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਜਾਰੀ ਕੀਤੇ ਗਏ ਇਸ਼ਤਿਹਾਰ ਵਿਚ ਆਮ ਰਿਜ਼ਰਵੇਸ਼ਨ ਕੋਟੇ ਅਧੀਨ ਐੱਸ.ਸੀ. ਅਤੇ ਬੀ.ਸੀ. ਵਰਗ ਲਈ ਕੋਈ ਵੀ ਨਵੀਂ ਅਸਾਮੀ ਰਾਖਵੀਂ ਨਾ ਰੱਖਣਾ ਸੰਵਿਧਾਨਕ ਰਿਜ਼ਰਵੇਸ਼ਨ ਨੀਤੀ ਅਤੇ ਸਮਾਜਿਕ ਨਿਆਂ ਦੇ ਸਿਧਾਂਤਾਂ ਦੀ ਘੋਰ ਉਲੰਘਣਾ ਹੈ | ਉਨ੍ਹਾਂ ਕਿਹਾ ਕਿ ਸੰਵਿਧਾਨ ਵੱਲੋਂ ਦਿੱਤੇ ਗਏ ਹੱਕਾਂ ਨੂੰ ਇਸ ਤਰ੍ਹਾਂ ਅਣਦੇਖਾ ਕਰਨਾ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ |
ਪਿਛਲੀ ਖ਼ਬਰ ਵੀ.ਬੀ.ਜੀ.ਰਾਮ.ਜੀ. ਸਕੀਮ ਰੱਦ ਕਰ ਕੇ ਮਨਰੇਗਾ ਸਕੀਮ ਮੁੜ ਬਹਾਲ ਕੀਤੀ ਜਾਵੇ-ਨਿਰਮਲ ਸਿੰਘ, ਗੁਰਪ੍ਰੀਤ ਸਿੰਘ ਚੀਦਾ, ਹਰਬੰ... ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਜਥੇਬੰਦੀਆਂ ਵਲੋਂ ਵੀ. ਬੀ. ਜੀ. ਰਾਮ. ਜੀ. ਸਕੀਮ ਰੱਦ ਕਰਵਾਉਣ ਲਈ ਸੰਘਰਸ਼ ਵਿੱਢਣ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।