26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਐੱਸ.ਆਈ.ਆਰ. ਦੌਰਾਨ ਬੀ.ਐੱਲ.ਓਜ਼ ਨੇ 5700 ਗਣਨਾ ਫਾਰਮ ਡਿਜੀਟਾਈਜ਼ ਕੀਤੇ-ਅਕਾਸ਼ ਬਾਂਸਲ

ਅਜੀਤ ਡੈਸਕ 01-07-2026
ਕਪੂਰਥਲਾ, 30 ਜੂਨ (ਵਿ.ਪ੍ਰ.)-ਐਸ.ਆਈ.ਆਰ. ਦੌਰਾਨ ਬੀ.ਐਲ.ਓਜ਼ ਵਲੋਂ ਵੋਟਰਾਂ ਕੋਲੋਂ ਪ੍ਰਾਪਤ ਕੀਤੇ ਗਏ ਮੁਕੰਮਲ ਫਾਰਮਾਂ ਨੂੰ ਮੋਬਾਈਲ ਐਪ ਰਾਈਾ ਡਿਜੀਟਾਈਜ਼ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਅੱਜ ਦੇਰ ਸ਼ਾਮ ਤੱਕ 5700 ਫਾਰਮ ਡਿਜੀਟਾਈਜ਼ ਕੀਤੇ ਜਾ ਚੁੱਕੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਕੁੱਲ 791 ਬੀ.ਐਲ.ਓ. ਚਾਰ ਵਿਧਾਨ ਸਭਾ ਹਲਕਿਆਂ ਵਿਚ 6 ਲੱਖ 14981 ਵੋਟਰਾਂ ਨੂੰ ਗਣਨਾ ਫਾਰਮ ਵੰਡਣ ਤੇ ਉਨ੍ਹਾਂ ਕੋਲੋਂ ਫਾਰਮ ਵਾਪਸ ਕਰਨ ਲਈ ਪਹੁੰਚ ਕਰ ਰਹੇ ਹਨ | ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ. ਮੁਹਿੰਮ ਵਿਚ ਸਰਗਰਮ ਭਾਈਵਾਲ ਬਣਨ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੀ ਵੋਟ ਦਰੁਸਤ ਕਰਵਾਉਣ ਤੋਂ ਵਾਂਝਾ ਨਾ ਰਹੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਵੋਟਰ ਸੂਚੀਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਦੀ ਲੋੜ ਹੋਵੇ ਤਾਂ ਲੋਕ ਜ਼ਿਲ੍ਹਾ ਚੋਣ ਦਫ਼ਤਰ ਦੇ ਟੋਲ ਫਰੀ ਹੈਲਪਲਾਈਨ ਨੰਬਰ 1950 ‘ਤੇ ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ‘ਤੇ ਸੰਪਰਕ ਕੀਤਾ ਜਾ ਸਕਦਾ ਹੈ | ਇਸ ਤੋਂ ਇਲਾਵਾ ਵੋਟਰ ‘ਬੀ.ਐਲ.ਓ. ਨਾਲ ਕਾਲ ਬੁੱਕ ਕਰੋ’ ਸਹੂਲਤ ਦਾ ਲਾਭ ਵੀ ਉਠਾ ਸਕਦੇ ਹਨ | ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ. ਨੂੰ ਸੁਚਾਰੂ ਤਰੀਕੇ ਨੇਪਰੇ ਚੜ੍ਹਾਉਣ ਵਿਚ ਬੀ.ਐਲ.ਓ. ਨੂੰ ਪੂਰਾ ਸਹਿਯੋਗ ਦੇਣ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਘਰ-ਘਰ ਗਣਨਾ ਦੀ ਮੁਹਿੰਮ 24 ਜੁਲਾਈ ਤੱਕ ਜਾਰੀ ਰਹੇਗੀ |
ਪਿਛਲੀ ਖ਼ਬਰ ਜ਼ਿਲ੍ਹੇ ਵਿਚ ਸੰਭਾਵੀ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਫੌਜ, ਪੰਜਾਬ ਪੁਲਿਸ ਤੇ ਹੋਰ ਸੁਰੱਖਿਆ ਬਲਾਂ ਤਿਆਰ ਰਹਿਣ-ਰਵਿੰਦ... ਅਗਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਦੀ ਦਰਸ਼ਨੀ ਡਿਉੜੀ ਦੇ ਨਵੀਨੀਕਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ-ਬਾਬਾ ਲੀਡਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।