26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਕਾਂਗਰਸ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਲਈ ਨਵੀਂ ਟੀਮ ਦਾ ਐਲਾਨ

ਅਜੀਤ ਡੈਸਕ 01-07-2026
ਫਗਵਾੜਾ, 30 ਜੂਨ (ਹਰਜੋਤ ਸਿੰਘ ਚਾਨਾ)-ਬਲਾਕ ਪੱਧਰ ‘ਤੇ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਬਲਾਕ ਕਾਂਗਰਸ ਫਗਵਾੜਾ (ਸ਼ਹਿਰੀ) ਦੇ ਪ੍ਰਧਾਨ ਨਰੇਸ਼ ਭਾਰਦਵਾਜ ਵੱਲੋਂ ਨਵੀਂ ਕਾਰਜਕਾਰਨੀ ਦਾ ਵਿਸਥਾਰ ਕੀਤਾ ਗਿਆ | ਬਲਾਕ ਪ੍ਰਧਾਨ ਨਰੇਸ਼ ਭਾਰਦਵਾਜ ਨੇ ਦੱਸਿਆ ਕਿ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਨਰਿੰਦਰ ਸਿੰਘ, ਰਵਿੰਦਰ ਕੌਰ, ਬਿੰਦਰ ਕੌਰ, ਸ਼ਿਖਾ, ਪਰਮਿੰਦਰ ਸਿੰਘ ਅਤੇ ਚਮਨ ਲਾਲ ਨੂੰ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਡਾ. ਰਮਨ ਸ਼ਰਮਾ ਨੂੰ ਮੀਡੀਆ ਇੰਚਾਰਜ, ਤਰਨ ਸਿੰਘ ਨਾਮਧਾਰੀ ਨੂੰ ਮੀਡੀਆ ਕੋਆਰਡੀਨੇਟਰ, ਅਮਿਤ ਅਰੋੜਾ ਨੂੰ ਸੋਸ਼ਲ ਮੀਡੀਆ ਇੰਚਾਰਜ ਅਤੇ ਧਰੁਵ ਕਲੂਚਾ ਨੂੰ ਪ੍ਰੈੱਸ ਸਕੱਤਰ, ਵਿਨੋਦ ਵਰਮਾਨੀ ਉਪ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ | ਇਸ ਮੌਕੇ ਉਨ੍ਹਾਂ ਤੇ ਹਾਜ਼ਰ ਸੀਨੀਅਰ ਆਗੂਆਂ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕ ਹਿਤ ਦੇ ਮੁੱਦਿਆਂ ਨੂੰ ਲੈ ਕੇ ਸੰਘਰਸ਼ ਕਰਦੀ ਰਹੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ ਤੇ ਸਮਰਪਣ ਨਾਲ ਆਉਣ ਵਾਲੇ ਸਮੇਂ ‘ਚ ਕਾਂਗਰਸ ਹੋਰ ਮਜ਼ਬੂਤ ਹੋ ਕੇ ਉੱਭਰੇਗੀ | ਉਨ੍ਹਾਂ ਨਵੇਂ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ‘ਚ ਰੱਖਦਿਆਂ ਹਰ ਵਾਰਡ ਤੇ ਹਰ ਬੂਥ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਵੋਟਰਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਕਾਂਗਰਸ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾਵੇ ਤੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਨੂੰ ਵੀ ਲੋਕਾਂ ਸਾਹਮਣੇ ਪ੍ਰਭਾਵਸ਼ਾਲੀ ਢੰਗ ਨਾਲ ਰੱਖਿਆ ਜਾਵੇ |
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਚੌਂਕ ਵਿਖੇ ਸੰਗਤਾਂ ਵਲੋਂ ਲਗਾਈ ਗਈ ਠੰਢੇ ਮਿੱਠੇ ਜਲ ਦੀ ਛਬੀਲ ਅਗਲੀ ਖ਼ਬਰ ਜ਼ਿਲ੍ਹੇ ਵਿਚ ਸੰਭਾਵੀ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਫੌਜ, ਪੰਜਾਬ ਪੁਲਿਸ ਤੇ ਹੋਰ ਸੁਰੱਖਿਆ ਬਲਾਂ ਤਿਆਰ ਰਹਿਣ-ਰਵਿੰਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।