26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸ਼ਹੀਦ ਊਧਮ ਸਿੰਘ ਚੌਂਕ ਵਿਖੇ ਸੰਗਤਾਂ ਵਲੋਂ ਲਗਾਈ ਗਈ ਠੰਢੇ ਮਿੱਠੇ ਜਲ ਦੀ ਛਬੀਲ

ਅਜੀਤ ਡੈਸਕ 01-07-2026
ਸੁਲਤਾਨਪੁਰ ਲੋਧੀ, 30 ਜੂਨ (ਨਰੇਸ਼ ਹੈਪੀ)-ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦ ਊਧਮ ਸਿੰਘ ਚੌਂਕ ਸੁਲਤਾਨਪੁਰ ਲੋਧੀ ਵਿਖੇ ਯੋਧ ਸਿੰਘ ਦੀ ਅਗਵਾਈ ਹੇਠ ਸੰਗਤਾਂ ਵੱਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਤੇ ਇਲਾਕਾ ਵਾਸੀਆਂ ਨੇ ਹਾਜ਼ਰੀ ਭਰੀ ਅਤੇ ਰਾਹਗੀਰਾਂ ਨੂੰ ਠੰਢਾ ਮਿੱਠਾ ਜਲ ਛਕਾ ਕੇ ਗੁਰੂ ਘਰ ਦੀ ਸੇਵਾ ਪਰੰਪਰਾ ਨੂੰ ਨਿਭਾਇਆ | ਇਸ ਮੌਕੇ ਕਾਂਗਰਸ ਦੇ ਯੂਥ ਵਿੰਗ ਦੇ ਬਲਾਕ ਪ੍ਰਧਾਨ ਸੰਗਮ ਚੀਮਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਸੇਵਾ ਵਿਚ ਹਿੱਸਾ ਲਿਆ | ਉਨ੍ਹਾਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜੀਵਨ ਮਨੁੱਖਤਾ, ਸੇਵਾ, ਸਿਮਰਨ ਅਤੇ ਵੰਡ ਛਕਣ ਦੀ ਮਹਾਨ ਪੇ੍ਰਰਨਾ ਦਿੰਦਾ ਹੈ | ਉਨ੍ਹਾਂ ਸੇਵਾ ਨਿਭਾ ਰਹੀਆਂ ਸੰਗਤਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਉਪਰਾਲੇ ਸਮਾਜ ਵਿਚ ਆਪਸੀ ਪਿਆਰ, ਭਾਈਚਾਰੇ ਅਤੇ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ | ਇਸ ਮੌਕੇ ਦਿਲਵਾਰ ਸਿੰਘ ਪੰਛੀ, ਸਰਦਾਰ ਯੋਧ ਸਿੰਘ, ਸੰਨੀ, ਲਵਪ੍ਰੀਤ ਸਿੰਘ, ਰਮਨ, ਲਾਡੀ ਹਲਵਾਈ, ਸਾਗਰ, ਸਿੰਘ ਦੀਪ ਸਿੰਘ ਸਮੇਤ ਹੋਰ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਦੁਕਾਨ ਅੰਦਰ ਦਾਖਲ ਹੋ ਕੇ ਹਮਲਾ ਕਰਨ ਦੇ ਮਾਮਲੇ ਵਿਚ ਤਿੰਨ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਕਾਂਗਰਸ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਲਈ ਨਵੀਂ ਟੀਮ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।