26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਦੁਕਾਨ ਅੰਦਰ ਦਾਖਲ ਹੋ ਕੇ ਹਮਲਾ ਕਰਨ ਦੇ ਮਾਮਲੇ ਵਿਚ ਤਿੰਨ ਵਿਰੁੱਧ ਕੇਸ ਦਰਜ

ਅਜੀਤ ਡੈਸਕ 01-07-2026
ਕਪੂਰਥਲਾ, 30 ਜੂਨ (ਸਡਾਨਾ)-ਇਕ ਦੁਕਾਨ ਅੰਦਰ ਜਬਰੀ ਦਾਖਲ ਹੋ ਕੇ ਸਮਾਨ ਦੀ ਭੰਨਤੋੜ ਕਰਨ ਤੇ ਦੁਕਾਨਦਾਰ ਨੂੰ ਜਖ਼ਮੀ ਕਰਨ ਦੇ ਮਾਮਲੇ ਵਿਚ ਸਿਟੀ ਪੁਲਿਸ ਨੇ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਅਸ਼ੋਕ ਕੁਮਾਰ ਵਾਸੀ ਸਰਾਫਾ ਬਾਜ਼ਾਰ ਨੇ ਦੱਸਿਆ ਕਿ ਉਹ ਬਾਜ਼ਾਰ ਵਿਚ ਫੈਂਸੀ ਡਰੈੱਸ ਕੱਪੜਿਆਂ ਦੀ ਦੁਕਾਨ ਕਰਦਾ ਹੈ ਤੇ ਉਸ ਦਾ ਲੜਕਾ ਮੋਹਿਤ ਗੁਪਤਾ ਵੀ ਉਸ ਦੇ ਨਾਲ ਹੀ ਕੰਮ ਕਰਦਾ ਹੈ | ਸ਼ਿਕਾਇਤਕਰਤਾ ਅਨੁਸਾਰ 28 ਜੂਨ ਨੂੰ ਦੁਪਹਿਰ ਕਰੀਬ 1 ਵਜੇ 1 ਲੜਕਾ ਉਸ ਦੀ ਦੁਕਾਨ ‘ਤੇ ਆਇਆ ਤੇ ਉਸ ਪਾਸੋਂ ਵੇਵ ਮੰਗੀ ਜਿਸ ‘ਤੇ ਮੈਂ ਉਨ੍ਹਾਂ ਨੂੰ ਕਿਹਾ ਕਿ ਅਸੀਂ ਅਜਿਹਾ ਸਮਾਨ ਨਹੀਂ ਵੇਚਦੇ ਤੇ ਉਕਤ ਲੜਕਾ ਉਸ ਦੀ ਦੁਕਾਨ ਤੋਂ ਕੁੱਝ ਸਮਾਨ ਚੁੱਕ ਕੇ ਭੱਜ ਗਿਆ ਤੇ ਲੜਕੇ ਦਾ ਮੋਟਰਸਾਈਕਲ ਦੁਕਾਨ ਦੇ ਬਾਹਰ ਖੜ੍ਹਾ ਰਹਿ ਗਿਆ | ਕੁੱਝ ਦੇਰ ਬਾਅਦ ਉਕਤ ਲੜਕਾ ਆਪਣੇ ਨਾਲ ਕੁੱਝ ਹੋਰ ਲੜਕਿਆਂ ਨੂੰ ਲੈ ਕੇ ਆਇਆ, ਜਿਨ੍ਹਾਂ ਪਾਸ ਤੇਜ਼ਧਾਰ ਹਥਿਆਰ ਸਨ ਤੇ ਇਨ੍ਹਾਂ ਨੇ ਉਸ ਦੀ ਦੁਕਾਨ ਦੀ ਭੰਨਤੋੜ ਕਰਕੇ ਉਸ ਨੂੰ ਵੀ ਜਖ਼ਮੀ ਕਰ ਦਿੱਤਾ | ਸਿਟੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਕਥਿਤ ਦੋਸ਼ੀ ਜੋਤੀ ਵਾਸੀ ਖਾਲੂ ਤੇ ਇਸ ਦੇ ਤਿੰਨ ਅਣਪਛਾਤੇ ਸਾਥੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਮੰਗਲ ਸਿੰਘ ਵਲੋਂ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਚੌਂਕ ਵਿਖੇ ਸੰਗਤਾਂ ਵਲੋਂ ਲਗਾਈ ਗਈ ਠੰਢੇ ਮਿੱਠੇ ਜਲ ਦੀ ਛਬੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।