11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਠੇਕੇ ਦੀ ਜ਼ਮੀਨ ’ਤੇ ਵੱਟਾਂ ਪਾਉਣ ਤੋਂ ਰੋਕਣ ’ਤੇ ਵਿਅਕਤੀ ਨਾਲ ਕੁੱਟਮਾਰ, ਦੋ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 03-07-2026
ਫਗਵਾੜਾ, 2 ਜੁਲਾਈ (ਹਰਜੋਤ ਸਿੰਘ ਚਾਨਾ)-ਠੇਕੇ ‘ਤੇ ਲਈ ਜ਼ਮੀਨ ‘ਚ ਵੱਟਾਂ ਪਾ ਰਹੇ ਵਿਅਕਤੀਆਂ ਨੂੰ ਰੋਕਣ ’ਤੇ ਕੁੱਟਮਾਰ ਕਰਨ ਦੇ ਸੰਬੰਧ ‘ਚ ਰਾਵਲਪਿੰਡੀ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ| ਸ਼ਿਕਾਇਤਕਰਤਾ ਮਨਦੀਪ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਰਿਹਾਣਾ ਜੱਟਾਂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਹ ਆਪਣੇ ਟਰੈਕਟਰ ’ਤੇ ਆਪਣੇ ਖੂਹ ’ਤੇ ਜਾ ਰਿਹਾ ਸੀ ਤਾਂ ਉਸ ਨੇ ਦੇਖਿਆ ਕਿ ਮਨਜੀਤ ਸਿੰਘ ਅਮਰੀਕ ਸਿੰਘ ਉਸ ਦੀ ਠੇਕੇ ਪਰ ਲਈ ਜ਼ਮੀਨ ‘ਤੇ ਵੱਟਾਂ ਪਾ ਰਹੇ ਸਨ ਜਦੋਂ ਉਸ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਕਤ ਵਿਅਕਤੀਆਂ ਨੇ ਉਸ ਨੂੰ ਗਾਲੀ ਗਲੋਚ ਕੀਤਾ ਤੇ ਉਸ ਨੂੰ ਘੇਰ ਕੇ ਕੁੱਟਮਾਰ ਕੀਤੀ, ਜਿਸ ਸੰਬੰਧ ‘ਚ ਪੁਲਿਸ ਨੇ ਮਨਜੀਤ ਸਿੰਘ ਪੁੱਤਰ ਅਮਰੀਕ ਸਿੰਘ ਤੇ ਅਮਰੀਕ ਸਿੰਘ ਵਾਸੀਆਨ ਰਿਹਾਣਾ ਜੱਟਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਐਡਵੋਕੇਟ ਅਮਰਦੀਪ ਸਿੰਘ ਖਹਿਰਾ ’ਤੇ ਕੀਤੇ ਝੂਠੇ ਮੁਕੱਦਮੇ ਦੇ ਰੋਸ ਵਜੋਂ ਬਾਰ ਐਸੋਸੀਏਸ਼ਨ ਭੁਲੱਥ ਦੇ ਵਕੀਲਾਂ ਵਲੋਂ ਰੋਸ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।