24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਜ਼ਿਲ੍ਹੇ ਦੇ ਨਿੱਜੀ ਸਕੂਲ ਵਿਦਿਆਰਥੀਆਂ ਨੂੰ ਕੈਂਪਸ ਵਿਚੋਂ ਹੀ ਬੱਸਾਂ ਵਿਚ ਚਾੜ੍ਹਨ ਤੇ ਉਤਾਰਨ-ਡੀ.ਸੀ.

ਅਜੀਤ ਡੈਸਕ 07-07-2026
ਕਪੂਰਥਲਾ, 6 ਜੁਲਾਈ (ਵਿ.ਪ੍ਰ.)-ਜ਼ਿਲ੍ਹੇ ਦੇ ਸਾਰੇ ਨਿੱਜੀ ਸਕੂਲ ਵਿਦਿਆਰਥੀਆਂ ਨੂੰ ਕੈਂਪਸ ਦੇ ਅੰਦਰੋਂ ਹੀ ਸਕੂਲੀ ਬੱਸਾਂ ਵਿਚ ਚਾੜਨ ਅਤੇ ਉਤਾਰਨਾ ਯਕੀਨੀ ਬਣਾਉਣ | ਇਹ ਗੱਲ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਇਕ ਬਿਆਨ ਵਿਚ ਕਹੀ | ਉਨ੍ਹਾਂ ਸਕੂਲਾਂ ਨੂੰ ਸੜਕਾਂ ਦੇ ਕਿਨਾਰੇ ਬੱਸਾਂ ਖੜ੍ਹੀਆਂ ਨਾ ਕਰਨ ਦੀ ਵੀ ਹਦਾਇਤ ਕੀਤੀ ਤੇ ਕਿਹਾ ਕਿ ਅਜਿਹਾ ਕਰਨ ਨਾਲ ਜਿੱਥੇ ਟਰੈਫ਼ਿਕ ਜਾਮ ਹੁੰਦਾ ਹੈ, ਉੱਥੇ ਸੜਕ ਹਾਦਸਿਆਂ ਦਾ ਵੀ ਖ਼ਤਰਾ ਵੱਧ ਜਾਂਦਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿਚ ਆਇਆ ਹੈ ਕਿ ਕੁੱਝ ਸਕੂਲ ਵਿਦਿਆਰਥੀਆਂ ਨੂੰ ਸਕੂਲ ਦੀ ਇਮਾਰਤ ਤੋਂ ਬਾਅਦ ਬੱਸਾਂ ਵਿਚ ਚਾੜਨ ਤੇ ਉਤਾਰਨ ਦੀ ਇਜਾਜ਼ਤ ਦੇ ਰਹੇ ਹਨ ਤੇ ਬੱਸਾਂ ਜਨਤਕ ਸੜਕਾਂ ਦੇ ਕਿਨਾਰੇ ਖੜ੍ਹੀਆਂ ਰਹਿੰਦੀਆਂ ਹਨ, ਇਸ ਨਾਲ ਜਿੱਥੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਗੰਭੀਰ ਖ਼ਤਰਾ ਪੈਦਾ ਹੁੰਦਾ ਹੈ, ਉੱਥੇ ਟਰੈਫ਼ਿਕ ਜਾਮ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ | ਡਿਪਟੀ ਕਮਿਸ਼ਨਰ ਨੇ ਸਕੂਲਾਂ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਸਾਰੀਆਂ ਸਕੂਲੀ ਬੱਸਾਂ ਕੈਂਪਸ ਦੇ ਅੰਦਰ ਹੀ ਖੜ੍ਹੀਆਂ ਕੀਤੀਆਂ ਜਾਣ | ਉਨ੍ਹਾਂ ਚਿਤਾਵਨੀ ਦਿੱਤੀ ਕਿ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਵਿਚ ਕੋਈ ਵੀ ਲਾਪਰਵਾਹੀ ਜਾਂ ਢਿੱਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ |
ਪਿਛਲੀ ਖ਼ਬਰ ਰਣਜੀਤ ਸਿੰਘ ਖੁਰਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਕੇਂਦਰੀ ਜੇਲ੍ਹ ਵਿਚ ਬੰਦ ਇਕ ਹਵਾਲਾਤੀ ਦੀ ਹੋਈ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।