24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਰਣਜੀਤ ਸਿੰਘ ਖੁਰਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਅਹੁਦੇਦਾਰਾਂ ਦਾ ਕੀਤਾ ਸਨਮਾਨ

ਅਜੀਤ ਡੈਸਕ 07-07-2026
ਫਗਵਾੜਾ, 6 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਫਗਵਾੜਾ (ਸ਼ਹਿਰੀ) ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਵਲੋਂ ਸੁਖਦੀਪ ਸਿੰਘ ਵਾਲੀਆ ਨੂੰ ਹਲਕਾ ਸ਼ਹਿਰੀ ਯੂਥ ਪ੍ਰਧਾਨ ਅਤੇ ਗੁਰਸਿਮਰ ਸਿੰਘ ਨੂੰ ਵਿਦਿਆਰਥੀ ਵਿੰਗ ਐਸ.ਓ.ਆਈ. ਦਾ ਜ਼ਿਲ੍ਹਾ ਪ੍ਰਧਾਨ ਬਣਨ ‘ਤੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਗਗਨਦੀਪ ਸਿੰਘ ਨਵੀ ਨੂੰ ਐਸ.ਸੀ. ਵਿੰਗ ਦਾ ਸਰਕਲ ਪ੍ਰਧਾਨ ਸਤਨਾਮਪੁਰਾ ਅਤੇ ਅਲਤਾਫ ਸ਼ੇਖ ਨੂੰ ਮੁਸਲਿਮ ਵਿੰਗ ਦਾ ਸ਼ਹਿਰੀ ਯੂਥ ਪ੍ਰਧਾਨ ਵੀ ਐਲਾਨਿਆ | ਰਣਜੀਤ ਸਿੰਘ ਖੁਰਾਣਾ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਪੱਖੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ, ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਲਈ ਲਗਾਤਾਰ ਯਤਨ ਕਰਨ | ਨਵ-ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਹਾਈਕਮਾਨ ਅਤੇ ਰਣਜੀਤ ਸਿੰਘ ਖੁਰਾਣਾ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ | ਇਸ ਮੌਕੇ ਹਰਵਿੰਦਰ ਸਿੰਘ ਵਾਲੀਆਂ, ਸਰੂਪ ਸਿੰਘ ਖਲਵਾੜਾ ਅਵਤਾਰ ਸਿੰਘ ਭੁੰਗਰਨੀ, ਬਹਾਦਰ ਸਿੰਘ ਸੰਗਤਪੁਰ, ਬਲਜਿੰਦਰ ਸਿੰਘ ਠੇਕੇਦਾਰ, ਸੁਖਬੀਰ ਸਿੰਘ ਕਿੰਨੜਾ, ਕੁਲਵਿੰਦਰ ਸਿੰਘ ਕਿੰਦਾ, ਪਰਮਿੰਦਰ ਸਿੰਘ ਜੰਡੂ, ਸਰਬਜੀਤ ਸਿੰਘ ਕਾਕਾ, ਗੁਰਮੁਖ ਸਿੰਘ ਚਾਨਾ, ਡਾ. ਵਸੀਮ ਅਹਿਮਦ, ਸੁਰਿੰਦਰ ਸਿੰਘ ਰਾਵਲਪਿੰਡੀ, ਗਿਆਨ ਸਿੰਘ ਚਾਨਾ, ਸਤਨਾਮ ਸਿੰਘ, ਜਸਵਿੰਦਰ ਸਿੰਘ ਬਸਰਾ, ਜਸਵਿੰਦਰ ਸਿੰਘ ਭਗਤਪੁਰਾ, ਰੋਹਿਤ ਪਾਲ, ਗੁਰਪ੍ਰੀਤ ਸਿੰਘ , ਪਰਮਜੀਤ ਸਿੰਘ ਆਜ਼ਾਦ, ਰਵਨੀਤ ਸਿੰਘ ਭੰਮਰਾ, ਪ੍ਰਦੀਪ ਸਿੰਘ, ਬਵਨੀਤ ਸਿੰਘ, ਵਿਸੂ ਘਈ ਅਤੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ਵਿਚ ਬਾਰ ਐਸੋਸੀਏਸ਼ਨਾਂ ਵਲੋਂ ਅਣਮਿੱਥੇ ਸਮੇਂ ਲਈ ਹੜ੍ਹਤਾਲ ਅੱਜ ਤੋਂ ਅਗਲੀ ਖ਼ਬਰ ਜ਼ਿਲ੍ਹੇ ਦੇ ਨਿੱਜੀ ਸਕੂਲ ਵਿਦਿਆਰਥੀਆਂ ਨੂੰ ਕੈਂਪਸ ਵਿਚੋਂ ਹੀ ਬੱਸਾਂ ਵਿਚ ਚਾੜ੍ਹਨ ਤੇ ਉਤਾਰਨ-ਡੀ.ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।