24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਪ੍ਰਵਾਸੀ ਭਾਰਤੀਆਂ ਨੇ ਪਿੰਡ ਲੱਖਪੁਰ ਵਿਖੇ ਧਰਮਸ਼ਾਲਾ ਦੀ ਚੱਲ ਰਹੀ ਉਸਾਰੀ ਲਈ ਭੇਜੇ 3.27 ਲੱਖ ਰੁਪਏ

ਅਜੀਤ ਡੈਸਕ 07-07-2026
ਫਗਵਾੜਾ, 6 ਜੁਲਾਈ (ਅਸ਼ੋਕ ਕੁਮਾਰ ਵਾਲੀਆ)-ਧਰਮਸ਼ਾਲਾ ਮੋਹਰੂ ਪੱਤੀ ਪਿੰਡ ਲੱਖਪੁਰ ਦੀ ਚੱਲ ਰਹੀ ਉਸਾਰੀ ਦੇ ਕੰਮ ਵਿਚ ਸਹਿਯੋਗ ਕਰਦੇ ਹੋਏ ਪਿਆਰਾ ਸਿੰਘ ਢੱਡਵਾਲ ਦੀ ਪੇ੍ਰਰਨਾ ਸਦਕਾ ਪ੍ਰਵਾਸੀ ਭਾਰਤੀਆਂ ਨੇ ਕਰੀਬ 3 ਲੱਖ 27 ਹਜ਼ਾਰ ਰੁਪਏ ਭੇਜੇ ਹਨ | ਇਸ ਮੌਕੇ ਪ੍ਰਵਾਸੀ ਭਾਰਤੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਰਿਟਾ. ਪਿ੍ੰਸੀਪਲ ਜਸਵਿੰਦਰ ਸਿੰਘ ਬੰਗੜ ਲੱਖਪੁਰ ਨੇ ਦੱਸਿਆ ਵੱਖ ਵੱਖ ਪ੍ਰਵਾਸੀਆਂ ਨੇ ਮਾਇਆ ਦੇ ਕੇ ਆਪਣਾ ਯੋਗਦਾਨ ਪਾਇਆ | ਪ੍ਰਵਾਸੀ ਭਾਰਤੀਆਂ ਦਾ ਧੰਨਵਾਦ ਕਰਦਿਆਂ ਰਿਟਾ. ਪਿ੍ੰਸੀਪਲ ਜਸਵਿੰਦਰ ਸਿੰਘ ਬੰਗੜ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪ੍ਰਵਾਸੀ ਭਾਰਤੀਆ ਨੇ ਵੱਡਾ ਯੋਗਦਾਨ ਪਾਇਆ ਸੀ | ਜਿਸ ਦੇ ਲਈ ਉਹ ਸਮੂਹ ਪ੍ਰਵਾਸੀ ਭਾਰਤੀਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ | ਉਨ੍ਹਾਂ ਦੱਸਿਆ ਕਿ ਇਸ ਧਰਮਸ਼ਾਲਾ ਦੀ ਹਾਲਤ ਬਹੁਤ ਹੀ ਤਰਸਯੋਗ ਸੀ | ਜਿਸ ਦੀ ਮੁੜ ਉਸਾਰੀ ਵਿਚ ਪੰਜਾਬ ਸਰਕਾਰ ਵਲੋਂ ਵੀ 5 ਲੱਖ ਰੁਪਏ ਦਾ ਵਡਮੁੱਲਾ ਯੋਗਦਾਨ ਪਾਇਆ ਗਿਆ ਹੈ |
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਲੁਟੇਰੇ ਮਹਿਲਾ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਅਗਲੀ ਖ਼ਬਰ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ਵਿਚ ਬਾਰ ਐਸੋਸੀਏਸ਼ਨਾਂ ਵਲੋਂ ਅਣਮਿੱਥੇ ਸਮੇਂ ਲਈ ਹੜ੍ਹਤਾਲ ਅੱਜ ਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।