25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਮਾਨ ਸਰਕਾਰ ਨੇ ਮਹਿਲਾਵਾਂ ਦੇ ਖਾਤਿਆਂ ‘ਚ 3000 ਤੇ 4500 ਰੁਪਏ ਪਾ ਕੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕੀਤਾ-ਬਿਕਰਮਜੀਤ ਸਿੰਘ

ਅਜੀਤ ਡੈਸਕ 07-07-2026
ਭੰਡਾਲ ਬੇਟ, ਜੁਲਾਈ 6 ਜੁਲਾਈ (ਜੋਗਿੰਦਰ ਸਿੰਘ ਜਾਤੀਕੇ)-ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬਾ ਸਰਕਾਰ ਵਲੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਤਹਿਤ ਮਹਿਲਾਵਾਂ ਦੇ ਖਾਤਿਆਂ ਚ ਤਿੰਨ ਮਹੀਨੇ ਦੇ ਇੱਕੋ ਵਾਰ ਪੈਸੇ 3000 ਅਤੇ 4500 ਦੇਣ ਨਾਲ ਮਹਿਲਾਵਾਂ ਦੇ ਚਿਹਰਿਆਂ ਤੇ ਕਾਫ਼ੀ ਰੌਣਕ ਦੇਖਣ ਨੂੰ ਮਿਲ ਰਹੀ ਹੈ ਇਸ ਨਾਲ ਆਮ ਲੋਕਾਂ ਦੀ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਨੂਰਪੁਰ ਜਨੂੰਹਾਂ ਦੇ ਸਰਪੰਚ ਅਤੇ ਬਲਾਕ ਪ੍ਰਧਾਨ ਬਿਕਰਮਜੀਤ ਸਿੰਘ ਕੋਹਾੜ ਨੇ ਕੀਤਾ | ਇਸ ਮੌਕੇ ਬਿਕਰਮਜੀਤ ਸਿੰਘ ਨੇ ਕਿਹਾ ਕੇ ਮੇਰੇ ਬਲਾਕ ਵਿਚ 70 ਤੋਂ 80 ਪ੍ਰਤੀਸ਼ਤ ਔਰਤਾਂ ਦੇ ਖਾਤਿਆਂ ਵਿਚ ਪੈਸੇ ਆ ਚੁੱਕੇ ਹਨ ਅਤੇ ਬਾਕੀਆਂ ਦੇ ਖਾਤਿਆਂ ਵਿਚ ਵੀ ਜਲਦ ਪੈਸੇ ਆ ਜਾਣਗੇ | ਇਸ ਮੌਕੇ ਉਨ੍ਹਾਂ ਨੇ ਲੋਕਤੰਤਰ ਦੀ ਜੜ ਪਿੰਡਾਂ ਦੇ ਸਰਪੰਚਾਂ 10 ਹਜ਼ਾਰ ਤਨਖ਼ਾਹ ਦੇਣ ਤੇ ਮਾਨ ਸਰਕਾਰ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਤੋਂ ਜਬਰੀ ਜ਼ਮੀਨਾਂ ਖੋਹਣ ਦਾ ਡਟ ਕੇ ਵਿਰੋਧ ਕਰਨਗੇ ਕਿਸਾਨ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਸਿੰਘ ਸਾਹਿਬ ਨੂੰ ਢਾਹੇ ਜਾਣ ਦੇ ਮਾਮਲੇ ਦੀ ਦੋਸ਼ੀਆਂ ਨੂੰ ਸਜਾਵਾਂ ਦਿੱਤੀਆਂ ਜਾਣ-ਐਚ.ਐਸ. ਵਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।