26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਡਾ. ਚੱਬੇਵਾਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਅਜੀਤ ਡੈਸਕ 07-07-2026
ਫਗਵਾੜਾ, 6 ਜੁਲਾਈ (ਹਰਜੋਤ ਸਿੰਘ ਚਾਨਾ)- ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਪਿੰਡ ਨਰੂੜ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਤੇ ਸ੍ਰੀ ਨੈਣਾ ਦੇਵੀ ਮੰਦਰ ਦੇ ਦਰਸ਼ਨਾਂ ਲਈ ਲਿਜਾਣ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਬੱਸ ਰਵਾਨਾ ਕਰਨ ਤੋਂ ਪਹਿਲਾਂ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਉਦੇਸ਼ ਲੋਕਾਂ ਨੂੰ ਸੂਬੇ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅੰਮਿ੍ਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੇ ਹੋਰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਅੱਜ ਰਵਾਨਾ ਹੋਈ ਬੱਸ ‘ਚ ਸਵਾਰ ਸ਼ਰਧਾਲੂ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਮੰਦਰ ਦੇ ਦਰਸ਼ਨ ਕਰਨਗੇ | ਉਨ੍ਹਾਂ ਕਿਹਾ ਕਿ ਇਹ ਸਕੀਮ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਲੋਕ ਭਲਾਈ ਯੋਜਨਾਵਾਂ ਵਿਚੋਂ ਇੱਕ ਹੈ, ਜਿਸ ਦਾ ਲਾਭ ਜਾਤ, ਧਰਮ, ਆਮਦਨ ਵਰਗ ਜਾਂ ਖੇਤਰ ਤੋਂ ਉੱਪਰ ਉੱਠ ਕੇ ਹਰ ਯੋਗ ਵਿਅਕਤੀ ਲੈ ਸਕਦਾ ਹੈ |
ਪਿਛਲੀ ਖ਼ਬਰ ਔਰਤਾਂ ਦੇ ਬੈਂਕ ਖਾਤਿਆਂ ਵਿਚ ਰਾਸ਼ੀ ਜਮ੍ਹਾਂ ਹੋਣ ’ਤੇ ਅਹਿਮਦਪੁਰ ਛੰਨਾ ’ਚ ਖ਼ੁਸ਼ੀ ਦਾ ਮਾਹੌਲ ਅਗਲੀ ਖ਼ਬਰ ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਤੋਂ ਜਬਰੀ ਜ਼ਮੀਨਾਂ ਖੋਹਣ ਦਾ ਡਟ ਕੇ ਵਿਰੋਧ ਕਰਨਗੇ ਕਿਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।