11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

‘ਸਤਲੁਜ’ ਫ਼ਿਲਮ ਤੱਥਾਂ ’ਤੇ ਆਧਾਰਿਤ, ਪੰਜਾਬ ਦੇ ਦਰਦਨਾਕ ਦੌਰ ਦੀ ਸੱਚਾਈ ਨੂੰ ਦਰਸਾਉਂਦੀ ਹੈ - ਬਲਜਿੰਦਰ ਸਿੰਘ ਠੇਕੇਦਾਰ

ਅਜੀਤ ਡੈਸਕ 11-07-2026

ਫਗਵਾੜਾ 10 ਜੁਲਾਈ (ਅਸ਼ੋਕ ਕੁਮਾਰ ਵਾਲੀਆ) ਸ਼੍ਰੋਮਣੀ ਅਕਾਲੀ ਦਲ (ਐੱਸ.ਸੀ. ਵਿੰਗ) ਪੰਜਾਬ ਦੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਹੈ ਕਿ ਫ਼ਿਲਮ ‘ਸਤਲੁਜ’ ਕਿਸੇ ਕਲਪਨਾਤਮਕ ਕਹਾਣੀ ‘ਤੇ ਨਹੀਂ, ਸਗੋਂ ਇਤਿਹਾਸਕ ਤੱਥਾਂ ਅਤੇ ਦਸਤਾਵੇਜ਼ੀ ਰਿਕਾਰਡਾਂ ਦੇ ਆਧਾਰ ‘ਤੇ ਬਣਾਈ ਗਈ ਹੈ | ਉਨ੍ਹਾਂ ਕਿਹਾ ਕਿ 1980 ਅਤੇ 1990 ਦੇ ਦਹਾਕੇ ਦੌਰਾਨ ਪੰਜਾਬ ਵਿਚ ਵਾਪਰੇ ਫ਼ਰਜ਼ੀ ਪੁਲਿਸ ਮੁਕਾਬਲਿਆਂ ਦੀਆਂ ਯਾਦਾਂ ਅੱਜ ਵੀ ਸਿੱਖ ਕੌਮ ਦੀ ਸਾਂਝੀ ਚੇਤਨਾ ਅਤੇ ਭਾਵਨਾਵਾਂ ਨਾਲ ਡੂੰਘੇ ਤੌਰ ‘ਤੇ ਜੁੜੀਆਂ ਹੋਈਆਂ ਹਨ | ਬਲਜਿੰਦਰ ਸਿੰਘ ਠੇਕੇਦਾਰ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਲਈ ਆਵਾਜ਼ ਉਠਾਉਣ ਵਾਲੇ ਜਸਵੰਤ ਸਿੰਘ ਖਾਲੜਾ ਨੇ ਸੱਚ ਸਾਹਮਣੇ ਲਿਆਉਣ ਲਈ ਆਪਣੀ ਜਾਨ ਤੱਕ ਕੁਰਬਾਨ ਕਰ ਦਿੱਤੀ | ਉਨ੍ਹਾਂ ਕਿਹਾ ਕਿ ਖਾਲੜਾ ਦੀ ਜ਼ਿੰਦਗੀ ਅਤੇ ਸੰਘਰਸ਼ ਨੂੰ ਦਰਸਾਉਂਦੀ ਇਹ ਫ਼ਿਲਮ ਨਵੀਂ ਪੀੜ੍ਹੀ ਨੂੰ ਉਸ ਦੌਰ ਦੇ ਇਤਿਹਾਸ ਨਾਲ ਜਾਣੂ ਕਰਵਾਉਣ ਦਾ ਇੱਕ ਮਹੱਤਵਪੂਰਨ ਦਸਤਾਵੇਜ਼ ਹੈ | ਉਨ੍ਹਾਂ ਕਿਹਾ ਕਿ ਅਜਿਹੀਆਂ ਫ਼ਿਲਮਾਂ ਦਾ ਮਕਸਦ ਕਿਸੇ ਨਾਲ ਵੈਰ-ਵਿਰੋਧ ਪੈਦਾ ਕਰਨਾ ਨਹੀਂ, ਸਗੋਂ ਇਤਿਹਾਸ ਦੇ ਦਰਦਨਾਕ ਅਧਿਆਇ ਨੂੰ ਲੋਕਾਂ ਸਾਹਮਣੇ ਲਿਆਉਣਾ ਹੈ ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ | ਉਨ੍ਹਾਂ ਫ਼ਿਲਮ ਦਾ ਮੁੱਖ ਕਿਰਦਾਰ ਨਿਭਾਉਣ ਲਈ ਦਲਜੀਤ ਦੁਸਾਂਝ ਅਤੇ ਫ਼ਿਲਮ ਦੀ ਸਮੁੱਚੀ ਟੀਮ ਦੇ ਜਜ਼ਬੇ ਅਤੇ ਹੌਸਲੇ ਦੀ ਵੀ ਭਰਪੂਰ ਸ਼ਲਾਘਾ ਕੀਤੀ ਜਿਨ੍ਹਾਂ ਨੇ ਸਰਕਾਰੀ ਰੁਕਾਵਟਾਂ ਦੇ ਬਾਵਜੂਦ ਫ਼ਿਲਮ ਨੂੰ ਹਰੇਕ ਪੰਜਾਬੀ ਤੱਕ ਪਹੁੰਚਾਉਣ ਦਾ ਯਤਨ ਕੀਤਾ ਹੈ |
ਪਿਛਲੀ ਖ਼ਬਰ ਪੰਜਾਬ ਗੌਰਮੈਂਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਸੁਲਤਾਨਪੁਰ ਲੋਧੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਜ਼ਿਲ੍ਹਾ ਭਾਸ਼ਾ ਦਫ਼ਤਰ ਤੇ ਅਦਬੀ ਸ਼ਾਮ ਵਲੋਂ ਸਾਹਿਤਕ ਸਮਾਗਮ ਕਰਵਾਉਣ ਦਾ ਉਪਰਾਲਾ ਸ਼ਲਾਘਾਯੋਗ- ਡਾ. ਗੁਰਬਖ਼ਸ਼ ਸਿੰਘ ਭੰਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।