11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਪੰਜਾਬ ਗੌਰਮੈਂਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਸੁਲਤਾਨਪੁਰ ਲੋਧੀ ਦੀ ਮੀਟਿੰਗ ਹੋਈ

ਅਜੀਤ ਡੈਸਕ 11-07-2026
ਸੁਲਤਾਨਪੁਰ ਲੋਧੀ, 10 ਜੁਲਾਈ (ਨਰੇਸ਼ ਹੈਪੀ)-ਪੰਜਾਬ ਗੌਰਮੈਂਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਸੁਲਤਾਨਪੁਰ ਲੋਧੀ ਦੀ ਮੀਟਿੰਗ ਪ੍ਰਧਾਨ ਕਰਨੈਲ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਹੋਈ | ਮੀਟਿੰਗ ਵਿਚ ਸਰਵਸੰਮਤੀ ਨਾਲ ਸਰਕਾਰ ਪਾਸੋਂ ਮੰਗ ਕੀਤੀ ਕਿ 18 ਪ੍ਰਤੀਸ਼ਤ ਡੀ ਏ ਦੀ ਕਿਸ਼ਤ ਮਾਨਯੋਗ ਹਾਈ ਕੋਰਟ ਦੇ ਫ਼ੈਸਲੇ ਅਨੁਸਾਰ ਜਲਦ ਜਾਰੀ ਕੀਤੀ ਜਾਵੇ, 2.59 ਦੇ ਫ਼ਾਰਮੂਲੇ ਨਾਲ ਪੈਨਸ਼ਨ ਸੋਧ ਕੀਤੀ ਜਾਵੇ, ਮੈਡੀਕਲ ਭੱਤਾ 2000 ਰੁਪਏ ਦਿੱਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਜੰਤਰ ਮੰਤਰ ਦਿੱਲੀ ਵਿਖੇ ਵਿਦਿਆਰਥੀਆਂ ਦੀਆਂ ਮੰਗਾਂ ਮੰਨੀਆਂ ਜਾਣ | ਇਸ ਮੌਕੇ ਜ਼ਿਲ੍ਹਾ ਸਕੱਤਰ ਗੁਰਦੀਪ ਸਿੰਘ ਦੀ ਮਾਤਾ ਦੇ ਦੇਹਾਂਤ ਅਤੇ ਮਾਸਟਰ ਨਿਰਮਲ ਸਿੰਘ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਪ੍ਰਧਾਨ ਕਰਨੈਲ ਸਿੰਘ, ਵੇਦ ਪ੍ਰਕਾਸ਼ ਥਿੰਦ, ਸੁੱਚਾ ਸਿੰਘ, ਗੁਰਚਰਨ ਦਾਸ, ਪਿਆਰਾ ਸਿੰਘ ਧੰਜੂ, ਚਰਨ ਸਿੰਘ, ਪ੍ਰੀਤਮ ਸਿੰਘ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ, ਸਾਧੂ ਸਿੰਘ, ਬਲਵਿੰਦਰ ਸਿੰਘ, ਹਜ਼ੂਰੀ ਲਾਲ ਕੋਹਲੀ, ਬਲਬੀਰ ਸਿੰਘ, ਸੁਖਵੰਤ ਸਿੰਘ, ਮੁਖਤਾਰ ਸਿੰਘ, ਦਲਬਿੰਦਰ ਸਿੰਘ, ਹਰਦੀਪ ਸਿੰਘ, ਹਰਬਚਨ ਸਿੰਘ, ਤਰਸੇਮ ਸਿੰਘ, ਜਗੀਰ ਸਿੰਘ, ਰਾਕੇਸ਼ ਕੁਮਾਰ ੇਯ ਜਗਤਾਰ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖੀ ਦੇ ਪ੍ਰਚਾਰ ਤੇ ਪਾਸਾਰ ’ਚ ਹੋਰ ਤੇਜੀ ਲਿਆ ਰਹੀ ਹੈ- ਐਡਵੋਕੇਟ ਧਾਮੀ ਅਗਲੀ ਖ਼ਬਰ ‘ਸਤਲੁਜ’ ਫ਼ਿਲਮ ਤੱਥਾਂ ’ਤੇ ਆਧਾਰਿਤ, ਪੰਜਾਬ ਦੇ ਦਰਦਨਾਕ ਦੌਰ ਦੀ ਸੱਚਾਈ ਨੂੰ ਦਰਸਾਉਂਦੀ ਹੈ - ਬਲਜਿੰਦਰ ਸਿੰਘ ਠੇਕੇਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।