14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਮੋਟਰਸਾਈਕਲ ਸਵਾਰ ਲੁਟੇਰੇ ਔਰਤ ਦੇ ਕੰਨਾਂ ’ਚੋਂ ਵਾਲੀਆਂ ਖੋਹ ਕੇ ਫ਼ਰਾਰ

ਅਜੀਤ ਡੈਸਕ 13-07-2026

ਕਪੂਰਥਲਾ, 12 ਜੁਲਾਈ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਸੰਤਪੁਰਾ ਵਿਖੇ ਝੰਡਾ ਮੱਲ ਸਕੂਲ ਨੇੜੇ ਐਕਟਿਵਾ ‘ਤੇ ਸਵਾਰ ਇਕ ਔਰਤ ਦੇ ਕੰਨਾ ਵਿਚੋਂ ਮੋਟਰਸਾਈਕਲ ਸਵਾਰ ਦੋ ਨੌਜਵਾਨ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ | ਇਸ ਦੌਰਾਨ ਐਕਟਿਵਾ ਬੇਕਾਬੂ ਹੋ ਕੇ ਡਿੱਗਣ ਕਾਰਨ ਪਤੀ ਪਤਨੀ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਸਥਾਨਕ ਲੋਕਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਓਮ ਪ੍ਰਕਾਸ਼ ਨੇ ਦੱਸਿਆ ਕਿ ਆਪਣੀ ਪਤਨੀ ਪ੍ਰਵੇਸ਼ ਰਾਣੀ ਨਾਲ ਐਕਟਿਵਾ ‘ਤੇ ਸਵਾਰ ਹੋ ਕੇ ਸੰਤਪੁਰਾ ਗਲੀ ਨੰਬਰ 5 ਵਿਖੇ ਆਪਣੇ ਘਰ ਜਾ ਰਹੇ ਸਨ, ਜਦੋਂ ਉਹ ਝੰਡਾ ਮੱਲ ਸਕੂਲ ਨੇੜੇ ਪਹੁੰਚੇ ਤਾਂ ਪਿੱਛੋਂ ਆਏ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਉਸਦੀ ਪਤਨੀ ਦੇ ਕੰਨਾਂ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਏ | ਇਸ ਦੌਰਾਨ ਉਹ ਦੋਵੇਂ ਡਿੱਗ ਕੇ ਜ਼ਖਮੀ ਹੋ ਗਏ ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਡਿਊਟੀ ਡਾ. ਵਿਜੇ ਵਲੋਂ ਕੀਤਾ ਜਾ ਰਿਹਾ ਹੈ ਤੇ ਇਸ ਸਬੰਧੀ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਅਗਲੀ ਖ਼ਬਰ ਮੁਫ਼ਤ ਦੀਆਂ ਸਹੂਲਤਾਂ ਦੇਣ ਦੀ ਥਾਂ ਪਰਿਵਾਰ ’ਚੋਂ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿਓ-ਮਨੋਜ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।