14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਘਰ ਅੰਦਰੋਂ ਗਹਿਣੇ ਚੋਰੀ ਹੋਣ ਦੇ ਮਾਮਲੇ ਸੰਬੰਧੀ ਤਿੰਨ ਵਿਰੁੱਧ ਕੇਸ ਦਰਜ

ਅਜੀਤ ਡੈਸਕ 13-07-2026
ਕਪੂਰਥਲਾ, 12 ਜੁਲਾਈ (ਸਡਾਨਾ)-ਰਿਸ਼ਤੇਦਾਰ ਨੂੰ ਮਿਲਣ ਆਏ ਵਿਅਕਤੀ ਉਸਦੇ ਘਰ ਅੰਦਰੋਂ ਗਹਿਣੇ ਤੇ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਆਪਣੀ ਸ਼ਿਕਾਇਤ ਵਿਚ ਏ.ਐਸ.ਆਈ. ਮਲਕੀਤ ਸਿੰਘ ਵਾਸੀ ਗੁਰੂ ਨਾਨਕ ਨਗਰ ਨੇ ਦੱਸਿਆ ਕਿ ਉਸਦੇ ਨਜ਼ਦੀਕੀ ਰਿਸ਼ਤੇਦਾਰ ਜਸਬੀਰ ਸਿੰਘ, ਉਸ ਦੇ ਸਾਥੀ ਦੀਪਕ ਕੁਮਾਰ ਉਰਫ਼ ਦੀਪੂ ਤੇ ਦੀਪਕ ਕੁਮਾਰ ਦੀ ਪਤਨੀ ਬੀਤੇ ਦਿਨੀਂ ਉਨ੍ਹਾਂ ਦੇ ਘਰ ਮਿਲਣ ਆਏ ਤੇ ਜਦੋਂ ਉਹ ਤੇ ਉਸ ਦੀ ਪਤਨੀ ਕੁੱਝ ਸਮਾਨ ਲੈਣ ਲਈ ਬਾਹਰ ਗਏ ਤਾਂ ਪਿੱਛੋਂ ਉਕਤ ਕਥਿਤ ਦੋਸ਼ੀ ਸਾਡੇ ਘਰੋਂ ਕਰੀਬ 15 ਤੋਲੇ ਸੋਨੇ ਦੇ ਗਹਿਣੇ, 200 ਡਾਲਰ ਤੇ ਹੋਰ ਸਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਸਿਟੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾ ਤਹਿਤ ਉਕਤ ਤਿੰਨਾਂ ਕਥਿਤ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਏ.ਐਸ.ਆਈ. ਬਲਦੇਵ ਸਿੰਘ ਵਲੋਂ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਮਹਿਲਾ ਦੀ ਕੁੱਟਮਾਰ ਕਰਨ ਸੰਬੰਧੀ ਦੋ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।