14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਮਹਿਲਾ ਦੀ ਕੁੱਟਮਾਰ ਕਰਨ ਸੰਬੰਧੀ ਦੋ ਖ਼ਿਲਾਫ਼ ਕੇਸ ਦਰਜ

ਅਜੀਤ ਡੈਸਕ 13-07-2026

ਫਗਵਾੜਾ, 12 ਜੁਲਾਈ (ਹਰਜੋਤ ਸਿੰਘ ਚਾਨਾ)-ਮਹਿਲਾ ਦੀ ਕੁੱਟਮਾਰ ਕਰਨ ’ਤੇ ਗਲਤ ਹਰਕਤਾਂ ਕਰਨ ਦੇ ਸੰਬੰਧ ’ਚ ਸਦਰ ਪੁਲਿਸ ਨੇ ਦੋ ਮੈਂਬਰਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਅਮਨਦੀਪ ਕੌਰ ਪਤਨੀ ਹਰਜਿੰਦਰ ਸਿੰਘ ਵਾਸੀ ਨੰਗਲ ਮੱਝਾਂ ਮੁਹੱਲਾ ਧਰਮਕੋਟ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਦੱਸਿਆ ਕਿ ਉਕਤਾਨ ਵਲੋਂ ਉਸ ਨਾਲ ਲੜਾਈ ਝਗੜਾ ਕੀਤਾ ਤੇ ਉਸ ਦੀ ਕੁੱਟਮਾਰ ਕੀਤੀ ਤੇ ਅਸ਼ਲੀਲ ਇਸ਼ਾਰੇ ਕਰਕੇ ਉਸ ਦੇ ਕੱਪੜੇ ਪਾੜ ਦਿੱਤੇ | ਜਿਸ ਸਬੰਧ ‘ਚ ਪੁਲਿਸ ਨੇ ਜਸਵੀਰ ਸਿੰਘ ਉਰਫ਼ ਜੱਸੂ ਪੁੱਤਰ ਸੁਖਵਿੰਦਰ ਸਿੰਘ ਤੇ ਬਲਜੀਤ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀਆਨ ਅਠੌਲੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |
ਪਿਛਲੀ ਖ਼ਬਰ ਪੱਛਮੀ ਦੇਸ਼ਾਂ ਤੋਂ ਵਿਗਿਆਨੀਆਂ ਦਾ ਮੋਹ ਭੰਗ, ਚੀਨ ਬਣਿਆ ਪਹਿਲੀ ਪਸੰਦ ਅਗਲੀ ਖ਼ਬਰ ਘਰ ਅੰਦਰੋਂ ਗਹਿਣੇ ਚੋਰੀ ਹੋਣ ਦੇ ਮਾਮਲੇ ਸੰਬੰਧੀ ਤਿੰਨ ਵਿਰੁੱਧ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।