15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਬਾਰ੍ਹਵੀਂ ਜਮਾਤ ਦੇ 95 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 13-07-2026
ਸੁਲਤਾਨਪੁਰ ਲੋਧੀ, 12 ਜੁਲਾਈ (ਨਰੇਸ਼ ਹੈਪੀ, ਥਿੰਦ)-ਸੀ.ਬੀ.ਐੱਸ.ਈ. ਬੋਰਡ ਨਵੀਂ ਦਿੱਲੀ ਵੱਲੋਂ ਬਾਰ੍ਹਵੀਂ ਜਮਾਤ ਦੇ ਸੈਸ਼ਨ 2025-2026 ਦੇ ਫਾਈਨਲ ਨਤੀਜਿਆਂ ਵਿਚ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਬਾਰ੍ਹਵੀਂ ਜਮਾਤ ਦੇ 9 ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਦੇ ਨਤੀਜਿਆਂ ਵਿਚੋਂ 95 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ ਤੇ ਪੂਰੇ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਜ਼ਿਲ੍ਹਾ ਕਪੂਰਥਲਾ ਦੇ 95 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਨਮਾਨਿਤ ਕੀਤਾ | ਇਸ ਮੌਕੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ, ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਪਹੁੰਚੇ | ਐਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਅਕਾਦਮਿਕ ਪ੍ਰਾਪਤੀ ‘ਤੇ ਵਧਾਈ ਦਿੱਤੀ | ਜਿਨ੍ਹਾਂ ਵਿਚ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨਵਜੋਤ ਕੌਰ, ਜਸਮੀਤ ਕੌਰ, ਮੁਸਕਾਨ ਦੀਪ ਕੌਰ, ਭਵਿਆ ਧੀਰ, ਇਸ਼ਮੀਤ ਕੌਰ, ਮਨਪ੍ਰੀਤ ਕੌਰ, ਮੁਸਕਾਨ ਦੀਪ ਕੌਰ, ਦਕਸ਼ ਗੁਪਤਾ ਅਤੇ ਕੋਮਲਪ੍ਰੀਤ ਕੌਰ ਨੇ ਵਿਸ਼ੇਸ਼ ਤੌਰ ਤੇ ਇਸ ਇਨਾਮ ਵੰਡ ਸਮਾਗਮ ਵਿਚ ਹਿੱਸਾ ਲਿਆ ਅਤੇ ਆਪਣੇ ਪ੍ਰਸ਼ੰਸਾ ਪੱਤਰ ਤੇ ਮੈਰਿਟ ਸਰਟੀਫਿਕੇਟ ਪ੍ਰਾਪਤ ਕੀਤੇ | ਇਸ ਮੌਕੇ ‘ਤੇ ਮਿਸਟਰ ਅਵਤਾਰ ਸਿੰਘ ਸੀਨੀਅਰ ਕੋਆਰਡੀਨੇਟਰ ਅਤੇ ਸ੍ਰੀਮਤੀ ਰਾਜਵਿੰਦਰ ਕੌਰ (ਪੀ.ਜੀ.ਟੀ. ਪੰਜਾਬੀ) ਵਿਦਿਆਰਥੀਆਂ ਨਾਲ ਡਿਪਟੀ ਕਮਿਸ਼ਨਰ ਦਫ਼ਤਰ, ਕਪੂਰਥਲਾ ਵਿਖੇ ਮੌਜੂਦ ਸਨ | ਪਿ੍ੰਸੀਪਲ ਮੋਨਾ ਘਈ ਨੇ ਸਾਰੇ ਵਿਦਿਆਰਥੀਆਂ ਦਾ ਸਕੂਲ ਪੁੱਜਣ ਤੇ ਵਿਸ਼ੇਸ਼ ਸਵਾਗਤ ਕਰਦਿਆਂ ਉਨ੍ਹਾਂ ਨੂੰ ਆਪਣੀਆਂ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਦੱਸਿਆ ਕਿ ਬਾਰ੍ਹਵੀਂ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ ਅਤੇ ਇਸ ਦੇ ਨਾਲ ਹੀ ਬਲਾਕ ਸੁਲਤਾਨਪੁਰ ਲੋਧੀ ਵਿਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਕੇ ਵਿਦਿਆਰਥੀਆਂ ਨੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਇਲਾਕੇ ਵਿਚ ਰੌਸ਼ਨ ਕੀਤਾ | ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਡਾ. ਸੁਖਦੇਵ ਸਿੰਘ ਜੱਜ ਨੇ ਸਕੂਲ ਦੇ ਪਿ੍ੰਸੀਪਲ ਮੈਡਮ ਮੋਨਾ ਘਈ (ਸੀਨੀਅਰ ਵਿੰਗ), ਪਿ੍ੰਸੀਪਲ ਮੈਡਮ ਮਧੂ ਸ਼ਰਮਾ (ਜੂਨੀਅਰ ਵਿੰਗ) ਤੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ |
ਸ਼ਰਾਬ ਸਮੇਤ ਇਕ ਕਾਬੂ
ਫਗਵਾੜਾ, 12 ਜੁਲਾਈ (ਚਾਨਾ)-ਸਿਟੀ ਪੁਲਿਸ ਨੇ ਸ਼ਰਾਬ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਸ਼ਰਾਬ ਵੇਚਣ ਦਾ ਕੰਮ ਕਰਦਾ ਹੈ ਜਿਸ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਸਿਮਰਨ ਉਰਫ਼ ਕਰਨ ਪੁੱਤਰ ਜਗਰੂਪ ਸਿੰਘ ਵਾਸੀ ਪਿੰਡ ਸੁੰਨੜਾ ਰਾਜਪੂਤਾ ਨੂੰ ਕਾਬੂ ਕਰਕੇ ਉਸ ਪਾਸੋਂ 12 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਹਨ |
ਪਿਛਲੀ ਖ਼ਬਰ ਪ੍ਰੇਮ ਜੋਤ ਪਬਲਿਕ ਸਕੂਲ ਦੇ ਜ਼ਿਲ੍ਹੇ ’ਚੋਂ ਪਹਿਲੇ ਸਥਾਨ ’ਤੇ ਰਹੇ ਵਿਦਿਆਰਥੀ ਸਿਮਰਪ੍ਰੀਤ ਸਿੰਘ ਦਾ ਡਾ. ਚੱਬੇਵਾਲ ਵਲੋਂ... ਅਗਲੀ ਖ਼ਬਰ ਬੀ.ਐਲ.ਓਜ਼ ਦੀਆਂ ਮੰਗਾਂ ਦਾ ਹੱਲ ਨਾ ਕੱਢਿਆ ਤਾਂ ਸੰਘਰਸ਼ ਕੀਤਾ ਜਾਵੇਗਾ-ਕੁਸ਼ਲ ਕੁਮਾਰ, ਨਿਸ਼ਾਂਤ ਕੁਮਾਰ, ਪੰਕਜ ਬਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।