15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਮਨਾਇਆ ਵਿਸ਼ਵ ਆਬਾਦੀ ਦਿਵਸ

ਅਜੀਤ ਡੈਸਕ 13-07-2026
ਸੁਲਤਾਨਪੁਰ ਲੋਧੀ, 12 ਜੁਲਾਈ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋਫੈਸਰ ਜਸਬੀਰ ਕੌਰ ਦੀ ਅਗਵਾਈ ਹੇਠ ਰੈੱਡ ਰਿਬਨ ਕਲੱਬ ਦੇ ਮੁਖੀ ਡਾਕਟਰ ਮਨੀ ਛਾਬੜਾ ਅਤੇ ਐਨ ਐਸ ਐਸ ਵਿਭਾਗ ਦੇ ਮੁਖੀ ਪ੍ਰੋਫੈਸਰ ਸੰਦੀਪ ਕੌਰ ਵੱਲੋਂ ਕਾਲਜ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ | ਇਸ ਦੌਰਾਨ ਪ੍ਰੋਫੈਸਰ ਸੰਦੀਪ ਕੌਰ ਵੱਲੋਂ ਇੱਕ ਵਿਸ਼ੇਸ਼ ਲੈਕਚਰ ਦਿੰਦੇ ਹੋਏ ਵਿਦਿਆਰਥੀਆਂ ਨੂੰ ਵੱਧ ਰਹੀ ਆਬਾਦੀ ਦੇ ਪ੍ਰਭਾਵਾਂ ਤੇ ਇਸ ਨਾਲ ਜੁੜੀਆਂ ਚੁਨੌਤੀਆਂ ਬਾਰੇ ਜਾਗਰੂਕ ਕੀਤਾ ਗਿਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਤੇਜੀ ਨਾਲ ਵੱਧ ਰਹੀ ਆਬਾਦੀ ਕੁਦਰਤੀ ਸਰੋਤਾਂ, ਰੋਜ਼ਗਾਰ, ਸਿੱਖਿਆ, ਸਿਹਤ ਅਤੇ ਵਾਤਾਵਰਨ ਤੇ ਗੰਭੀਰ ਅਸਰ ਪਾ ਰਹੀ ਹੈ | ਸੋ ਇਸ ਲਈ ਸਾਨੂੰ ਸੰਤੁਲਿਤ ਆਬਾਦੀ ਅਤੇ ਸਮਾਜਿਕ ਜਾਗਰੂਕਤਾ ਤੇ ਜ਼ੋਰ ਦੇਣ ਦੀ ਲੋੜ ਹੈ | ਇਸ ਦੌਰਾਨ ਵਿਦਿਆਰਥੀਆਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਆਬਾਦੀ ਨਿਯੰਤਰਨ ਸਬੰਧੀ ਜਾਗਰੂਕਤਾ ਫੈਲਾਉਣ ਦਾ ਸੰਕਲਪ ਲਿਆ | ਇਸ ਮੌਕੇ ਪ੍ਰੋ. ਸੁਖਪਾਲ ਸਿੰਘ, ਪ੍ਰੋ. ਜਗਰਾਜ ਸਿੰਘ, ਪ੍ਰੋ. ਗੁਰਪ੍ਰੀਤ ਕੌਰ ਅਤੇ ਪ੍ਰੋ. ਜਸਵੀਰ ਕੌਰ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਕਾਂਵੜ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਅਹਿਮ ਮੀਟਿੰਗ, ਸ਼ਰਧਾਲੂਆਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਲ-ਆਨੰਦ ਜੈਨ ਅਗਲੀ ਖ਼ਬਰ ਪ੍ਰੇਮ ਜੋਤ ਪਬਲਿਕ ਸਕੂਲ ਦੇ ਜ਼ਿਲ੍ਹੇ ’ਚੋਂ ਪਹਿਲੇ ਸਥਾਨ ’ਤੇ ਰਹੇ ਵਿਦਿਆਰਥੀ ਸਿਮਰਪ੍ਰੀਤ ਸਿੰਘ ਦਾ ਡਾ. ਚੱਬੇਵਾਲ ਵਲੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।