24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਭੇਦਭਰੀ ਹਾਲਾਤ ਵਿਚ ਇਕ ਨੌਜਵਾਨ ਦੀ ਮੌਤ

ਅਜੀਤ ਡੈਸਕ 16-07-2026
ਕਪੂਰਥਲਾ, 15 ਜੁਲਾਈ (ਅਮਨਜੋਤ ਸਿੰਘ ਵਾਲੀਆ)-ਨਵਾਂ ਪਿੰਡ ਨੇੜੇ ਦੁਕਾਨਾਂ ਦੇ ਬਾਹਰ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਡਿਗ ਪਿਆ ਸੀ, ਜਦੋਂ ਥਾਣਾ ਕੋਤਵਾਲੀ ਦੀ ਪੁਲਿਸ ਵਲੋਂ ਜਾ ਕੇ ਮੌਕੇ ‘ਤੇ ਜਾਂਚ ਕੀਤੀ ਗਈ ਤਾਂ ਉਸਦੀ ਮੌਤ ਹੋ ਚੁੱਕੀ ਸੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਕਾਨਦਾਰਾਂ ਨੇ ਫ਼ੋਨ ਕਰਕੇ ਦੱਸਿਆ ਕਿ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਡਿੱਗਾ ਪਿਆ ਹੈ | ਉਨ੍ਹਾਂ ਨੇ ਮੌਕੇ ‘ਤੇ ਜਾ ਕੇ ਜਾਂਚ ਕੀਤੀ ਤਾਂ ਉਕਤ ਨੌਜਵਾਨ ਦੀ ਮੌਤ ਹੋ ਚੁੱਕੀ ਸੀ, ਜਿਸ ਦੀ ਪਹਿਚਾਣ ਦਵਿੰਦਰਜੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਸ਼ਹੀਦ ਬਾਬਾ ਦੀਪ ਸਿੰਘ ਨਗਰ ਕਪੂਰਥਲਾ ਵਜੋਂ ਹੋਈ ਹੈ | ਮਿ੍ਤਕ ਨੌਜਵਾਨ ਦੇ ਪਿਤਾ ਨੇ ਦੱਸਿਆ ਕਿ ਉਹ ਟਰੱਕ ਡਰਾਈਵਰੀ ਦਾ ਕੰਮ ਸਿੱਖਦਾ ਹੈ ਅਤੇ ਅੱਜ ਉਹ ਸਵੇਰੇ ਲਗਭਗ 11 ਵਜੇ ਘਰ ਆਇਆ ਤੇ ਆਪਣਾ ਸਮਾਨ ਰੱਖ ਕੇ ਚਲਾ ਗਿਆ | ਮਿ੍ਤਕ ਨੌਜਵਾਨ ਦੀ ਲਾਸ਼ ਪੁਲਿਸ ਨੇ ਕਬਜ਼ੇ ਵਿਚ ਲੈ ਕੇ ਮੁਰਦਾ ਘਰ ਵਿਖੇ ਰਖਵਾ ਦਿੱਤੀ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਣੇ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਪਿੰਡ ਰਾਮਪੁਰ ਸੁੰਨੜਾ ਦੀ ਸਰਪੰਚ ਖ਼ਿਲਾਫ਼ ਕੇਸ ਦਰਜ ਕਰਨ ਦੇ ਰੋਸ ਵਜੋਂ ਬਸਪਾ ਵਰਕਰਾਂ ਵਲੋਂ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।