24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਨਸ਼ੀਲੀਆਂ ਗੋਲੀਆਂ ਸਣੇ ਦੋ ਵਿਅਕਤੀ ਕਾਬੂ

ਅਜੀਤ ਡੈਸਕ 16-07-2026
ਫਗਵਾੜਾ, 15 ਜੁਲਾਈ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਡੀਐਸਪੀ ਪਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਨਸ਼ੀਲੀਆਂ ਗੋਲੀਆਂ ਵੇਚਣ ਲਈ ਗਾਹਕਾ ਦੀ ਉਡੀਕ ਕਰ ਰਿਹਾ ਹੈ, ਜਿਸ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਅਸ਼ਵਨੀ ਕੁਮਾਰ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਸ਼ੰਕਰ ਹਾਲ ਵਾਸੀ ਨਿਊ ਸਤਨਾਮਪੁਰਾ ਨੂੰ ਕਾਬੂ ਕਰਕੇ ਉਸ ਪਾਸੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸੇ ਤਰ੍ਹਾਂ ਸਦਰ ਪੁਲਿਸ ਨੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਵਾਹਦਾ ਰੋਡ ਲਾਗਿਉਂ ਪ੍ਰਭਜੋਤ ਸਿੰਘ ਉਰਫ਼ ਪਵਨ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਵਾਹਦ ਤੇ ਕਰਮਜੀਤ ਸਿੰਘ ਉਰਫ਼ ਮੰਗਾ ਪੁੱਤਰ ਗਿਆਨ ਸਿੰਘ ਵਾਸੀ ਪਿੰਡ ਵਾਹਦ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸੇ ਤਰ੍ਹਾਂ ਸਦਰ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਥਾਣੇਦਾਰ ਸੁਨੀਲ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਪੁਲੀਸ ਨੇ ਬੀੜ ਪੁਆਦ ਕੱਟ ਲਾਗਿਉਂ ਨਸ਼ੇ ਦਾ ਸੇਵਨ ਕਰ ਰਹੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਇੰਦਰਜੀਤ ਸਿੰਘ ਪੁੱਤਰ ਬਸੰਤ ਸਿੰਘ ਵਾਸੀ ਮਾਣਕ ਤੇ ਅਜੈ ਕੁਮਾਰ ਪੁੱਤਰ ਸਰਬਜੀਤ ਸਿੰਘ ਵਾਸੀ ਢੱਕ ਪੰਡੋਰੀ ਵਜੋਂ ਹੋਈ ਹੈ |
ਪਿਛਲੀ ਖ਼ਬਰ ਟੋਲ ਪਲਾਜ਼ਾ ਢਿਲਵਾਂ ਦੀਆ ਟੋਲ ਦਰਾਂ ਵਿਚ ਵਾਧਾ ਅਗਲੀ ਖ਼ਬਰ ਭੇਦਭਰੀ ਹਾਲਾਤ ਵਿਚ ਇਕ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।