23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ੋ੍ਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ-ਬੀਬੀ ਜਗੀਰ ਕੌਰ

ਅਜੀਤ ਡੈਸਕ 16-07-2026
ਕਪੂਰਥਲਾ, 15 ਜੁਲਾਈ (ਅਮਰਜੀਤ ਕੋਮਲ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸ਼ੋ੍ਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੀਬੀ ਜਗੀਰ ਕੌਰ ਸੀਨੀਅਰ ਅਕਾਲੀ ਆਗੂ ਸ਼ੋ੍ਮਣੀ ਅਕਾਲੀ ਦਲ ਪੁਨਰ ਸੁਰਜੀਤ ਤੇ ਸਾਬਕਾ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਓਲਿਵ ਗਰੀਨ ਰੈਸਟੋਰੈਂਟ ਕਪੂਰਥਲਾ ਵਿਚ ਭੁਲੱਥ ਵਿਧਾਨ ਸਭਾ ਹਲਕੇ ਦੇ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਸਬੰਧਿਤ ਪ੍ਰਮੁੱਖ ਆਗੂਆਂ ਤੇ ਵਰਕਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ | ਉਨ੍ਹਾਂ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪਿੰਡ-ਪਿੰਡ ਜਾਣ ਤਾਂ ਜੋ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਇਕ ਮਜ਼ਬੂਤ ਧਿਰ ਵਜੋਂ ਉਭਾਰਿਆ ਜਾ ਸਕੇ | ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾਂ ਸਾਧਦਿਆਂ ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਰਾਜ ਦੇ ਹਰ ਵਰਗ ਦੇ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਗਏ ਸਨ, ਪਰ ਸਰਕਾਰ ਦੇ ਸਾਢੇ 4 ਸਾਲ ਦੇ ਰਾਜ ਦੌਰਾਨ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬੇਰੁਜ਼ਗਾਰੀ, ਨਸ਼ਿਆਂ ਦਾ ਰੁਝਾਨ, ਭਿ੍ਸ਼ਟਾਚਾਰ ਵਿਚ ਵਾਧਾ ਹੋਇਆ ਹੈ, ਕਾਨੂੰਨ ਵਿਵਸਥਾ ਨਾਂਅ ਦੀ ਕੋਈ ਚੀਜ਼ ਨਹੀਂ | ਸਰਕਾਰ ਦੀ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿਚ ਅਕਾਲੀ ਭਾਜਪਾ ਗੱਠਜੋੜ ਦੀ ਸਰਕਾਰ ਸੀ ਤਾਂ ਉਸ ਸਮੇਂ ਪੰਜਾਬ ਦਾ ਸਰਬਪੱਖੀ ਵਿਾਕਾਸ ਹੋਇਆ ਤੇ ਆਮ ਆਦਮੀ ਪਾਰਟੀ ਦੇ ਰਾਜ ਦੌਰਾਨ ਪੰਜਾਬ ਦੇ ਵਿਕਾਸ ਵਿਚ ਖੜੋਤ ਆਈ ਹੈ ਤੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਲੋਕ ਜੀਵਨ ਦੀਆਂ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ, ਆਵਾਜਾਈ ਦੀ ਕੋਈ ਵਿਵਸਥਾ ਨਹੀਂ | ਉਨ੍ਹਾਂ ਕਿਹਾ ਕਿ ਪਿਛਲੇ ਅਰਸੇ ਦੌਰਾਨ ਪੁਲਿਸ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕਰਕੇ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਿਆਂ ਦੀ ਤਸਕਰੀ ਵਿਚ ਲੋਕਾਂ ਨੂੰ ਕਾਬੂ ਕਰਨ ਲਈ ਨਿਰੰਤਰ ਚੈਕਿੰਗ ਕਰਦੀ ਸੀ ਤੇ ‘ਆਪ’ ਦੀ ਸਰਕਾਰ ਦੌਰਾਨ ਇਹ ਸਭ ਕੁੱਝ ਠੱਪ ਹੋ ਕੇ ਰਹਿ ਗਿਆ ਹੈ | ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਦੇ ਹੌਸਲੇ ਬੁਲੰਦ ਹੋਏ ਹਨ, ਗੈਂਗਸਟਰਾਂ ਦੀ ਦਹਿਸ਼ਤ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਬੀਬੀ ਜਗੀਰ ਕੌਰ ਨੇ ਕਿਹਾ ਕਿ ਪਿਛਲੇ ਲੰਮੇ ਅਰਸੇ ਤੋਂ ਮੁਲਾਜ਼ਮਾਂ ਦੀ ਡੀ.ਏ. ਦੇਣ ਦੀ ਮੰਗ ਨੂੰ ਅਮਲੀ ਰੂਪ ਦੇਣ ਲਈ ਟਾਲਾ ਵੱਟ ਰਹੀ ਹੈ | ਮੀਟਿੰਗ ਨੂੰ ਸੀਨੀਅਰ ਐਡਵੋਕੈਟ ਕੁਲਵੰਤ ਸਿੰਘ ਸਹਿਗਲ, ਪ੍ਰੋ. ਜਸਵੰਤ ਸਿੰਘ ਬੇਗੋਵਾਲ, ਮਾਰਕੀਟ ਕਮੇਟੀ ਢਿਲਵਾਂ ਦੇ ਸਾਬਕਾ ਚੇਅਰਮੈਨ ਲਖਵਿੰਦਰ ਸਿੰਘ ਵਿਜੋਲਾ, ਰਣਜੀਤ ਸਿੰਘ ਚੀਮਾ, ਜਥੇ. ਗੁਰਿੰਦਰ ਸਿੰਘ ਤੇ ਇੰਦਰਜੀਤ ਸਿੰਘ ਢਿਲਵਾਂ ਨੇ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੂੰ ਸ਼ੋ੍ਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਦਾ ਭਰੋਸਾ ਦਿਵਾਇਆ | ਮੀਟਿੰਗ ਵਿਚ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰਜੀਤ ਸਿੰਘ ਭੁੱਲਰ, ਐਡਵੋਕੇਟ ਪਲਵਿੰਦਰ ਸਿੰਘ, ਐਡਵੋਕੇਟ ਮਨਿੰਦਰ ਸਿੰਘ, ਐਡਵੋਕੇਟ ਮਨਦੀਪ ਸਿੰਘ, ਐਡਵੋਕੇਟ ਕੰਵਲਜੀਤ ਸਿੰਘ, ਐਡਵੋਕੇਟ ਪਿ੍ੰਸ ਕੌਸ਼ਲ, ਰਜਿੰਦਰ ਸਿੰਘ ਲੱਧੜ, ਬਲਜੀਤ ਸਿੰਘ ਹਮੀਰਾ, ਬਲਵਿੰਦਰ ਸਿੰਘ ਡੋਗਰਾਂਵਾਲ, ਪ੍ਰਭਜੀਤ ਸਿੰਘ ਧਾਲੀਵਾਲ, ਜਸਵੰਤ ਸਿੰਘ ਧਾਲੀਵਾਲ, ਲਖਵਿੰਦਰ ਸਿੰਘ ਲੱਕੀ, ਜਸਬੀਰ ਸਿੰਘ ਸਾਬਕਾ ਸਰਪੰਚ, ਬਲਦੇਵ ਸਿੰਘ ਨੰਬਰਦਾਰ, ਜਥੇਦਾਰ ਗੁਰਦਿਆਲ ਸਿੰਘ ਸੁਲਤਾਨਪੁਰ ਲੋਧੀ, ਗੁਰਪਿ੍ੰਸ ਸਿੰਘ ਗੋਪੀ, ਤਲਬੀਰ ਸਿੰਘ, ਸੁਖਪਾਲ ਸਿੰਘ, ਜਥੇਦਾਰ ਊੜਾ ਸਿੰਘ, ਭੁੱਲਾ ਸਿੰਘ ਸਾਬਕਾ ਸਰਪੰਚ, ਲਖਵਿੰਦਰ ਸਿੰਘ, ਉਂਕਾਰ ਸਿੰਘ ਸਾਬਕਾ ਕੌਂਸਲਰ, ਇੰਦਰਜੀਤ ਸਿੰਘ ਢਿਲਵਾਂ, ਸੁਖਚੈਨ ਸਿੰਘ ਬੇਗੋਵਾਲ, ਮਾਸਟਰ ਕਰਨੈਲ ਸਿੰਘ, ਮਨਜੀਤ ਸਿੰਘ, ਸੁਰਜੀਤ ਸਿੰਘ ਬੇਗੋਵਾਲ, ਅਵਤਾਰ ਸਿੰਘ ਭੁੱਲਰ ਬੇਟ, ਬਲਕਾਰ ਸਿੰਘ ਬੇਗੋਵਾਲ, ਦਲਜੀਤ ਸਿੰਘ ਚੀਮਾ, ਮਨਜੀਤ ਸਿੰਘ ਆਦਿ ਆਗੂ ਹਾਜ਼ਰ ਸਨ |

ਜੇ ਪੰਥ ਦੇ ਹਿੱਤ ਮਹਿਫੂਜ ਹੋਏ ਤਾਂ ਚੋਣਾਂ ਵਿਚ ਭਾਜਪਾ ਨਾਲ ਗੱਠਜੋੜ ਕੀਤਾ ਜਾਵੇਗਾ-ਬੀਬੀ ਜਗੀਰ ਕੌਰ
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਪੰਥਕ ਧਿਰਾਂ ਨਾਲ ਗੱਲਬਾਤ ਲਈ ਤਿਆਰ ਹੈ | ਉਨ੍ਹਾਂ ਕਿਹਾ ਕਿ ਚਾਰ ਪੰਥਕ ਜਥੇਬੰਦੀਆਂ ਪਹਿਲਾਂ ਹੀ ਸ਼ੋ੍ਮਣੀ ਅਕਾਲੀ ਦਲ ਦੇ ਨਾਲ ਹਨ | ਸ਼ੋ੍ਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਨੇ ਕਿਹਾ ਕਿ ਜੇ ਪੰਥ ਦੇ ਹਿੱਤ ਮਹਿਫੂਜ਼ ਹੋਏ ਤਾਂ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ 2027 ਵਿਚ ਹੋਣ ਵਾਲੀ ਵਿਧਾਨ ਸਭਾ ਵਿਚ ਭਾਜਪਾ ਨਾਲ ਗੱਠਜੋੜ ਕਰੇਗਾ | ਉਨ੍ਹਾਂ ਕਿਹਾ ਕਿ ਪੰਥਕ ਧਿਰਾਂ ਵਲੋਂ ਚੋਣਾਂ ਨੂੰ ਮੁੱਖ ਰੱਖ ਕੇ ਇਕ ਮੈਨੀਫੈਸਟੋ ਤਿਆਰ ਕੀਤਾ ਜਾ ਰਿਹਾ ਹੈ | ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ ਉਹ ਇਸ ਹੱਕ ਵਿਚ ਹਨ ਕਿ ਜੇ ਕੋਈ ਪਾਰਟੀ ਮੈਨੀਫੈਸਟੋ ਵਿਚ ਲੋਕਾਂ ਨੂੰ ਭਰਮਾਉਣ ਲਈ ਸਕੀਮਾਂ ਜਾਂ ਸਹੂਲਤਾਂ ਦੇਣ ਦਾ ਐਲਾਨ ਕਰਨ ਤੋਂ ਬਾਅਦ ਉਸ ਨੂੰ ਅਮਲੀ ਰੂਪ ਨਹੀਂ ਦਿੰਦੀ ਤਾਂ ਸਬੰਧਿਤ ਪਾਰਟੀ ਵਿਰੁੱਧ ਕੇਸ ਦਰਜ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅਗਲੇ ਕੁੱਝ ਦਿਨਾਂ ਵਿਚ ਕਪੂਰਥਲਾ ਜ਼ਿਲ੍ਹੇ ਵਿਚ ਸ਼ੋ੍ਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਜਾਵੇਗਾ, ਜਿਸ ਵਿਚ ਪਾਰਟੀ ਨੂੰ ਸਮਰਪਿਤ ਆਗੂਆਂ ਨੂੰ ਪ੍ਰਤੀਨਿਧਤਾ ਦਿੱਤੀ ਜਾਵੇਗੀ |
ਪਿਛਲੀ ਖ਼ਬਰ ਅਣਪਛਾਤੇ ਲੁਟੇਰਿਆਂ ਨੇ ਲੁੱਟ ਖੋਹ ਦੀ ਨੀਅਤ ਨਾਲ ਇਕ ਨੌਜਵਾਨ ਨੂੰ ਕੀਤਾ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਸਿਵਲ ਹਸਪਤਾਲ ’ਚੋਂ ਮੋਟਰਸਾਈਕਲ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।