23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਨਗਰ ਪੰਚਾਇਤ ਦੇ ਪ੍ਰਧਾਨ ਰਸ਼ਪਾਲ ਸ਼ਰਮਾ ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ ਬਣੇ

ਅਜੀਤ ਡੈਸਕ 16-07-2026
ਭੁਲੱਥ, 15 ਜੁਲਾਈ (ਮਨਜੀਤ ਸਿੰਘ ਰਤਨ)-ਪੰਜਾਬ ਸਰਕਾਰ ਵੱਲੋਂ ਰਸ਼ਪਾਲ ਸ਼ਰਮਾ ਨੂੰ ਮਾਰਕੀਟ ਕਮੇਟੀ ਭੁਲੱਥ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਨਿਯੁਕਤੀ ਨਾਲ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਸਮਰਥਕਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ ਅਤੇ ਵਧਾਈਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਜ਼ਿਕਰਯੋਗ ਹੈ ਕਿ ਰਸ਼ਪਾਲ ਸ਼ਰਮਾ ਇਸ ਸਮੇਂ ਨਗਰ ਪੰਚਾਇਤ ਭੁਲੱਥ ਦੇ ਪ੍ਰਧਾਨ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ | ਹੁਣ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਮਿਲੀ ਨਵੀਂ ਜ਼ਿੰਮੇਵਾਰੀ ਨਾਲ ਉਨ੍ਹਾਂ ਦੇ ਸਿਰ ਇੱਕ ਹੋਰ ਅਹਿਮ ਜ਼ਿੰਮੇਵਾਰੀ ਆ ਗਈ ਹੈ | ਜਾਣਕਾਰੀ ਅਨੁਸਾਰ ਰਸ਼ਪਾਲ ਸ਼ਰਮਾ ਵੱਲੋਂ ਜਲਦ ਹੀ ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ ਵਜੋਂ ਅਹੁਦੇ ਦਾ ਚਾਰਜ ਸੰਭਾਲਿਆ ਜਾਵੇਗਾ | ਇਸ ਮੌਕੇ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਦੀ ਸੰਭਾਵਨਾ ਹੈ | ਰਸ਼ਪਾਲ ਸ਼ਰਮਾ ਦੀ ਨਿਯੁਕਤੀ ਨੂੰ ਲੈ ਕੇ ਇਲਾਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਨੇ ਉਮੀਦ ਜਤਾਈ ਹੈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਵੀ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਂਦੇ ਹੋਏ ਕਿਸਾਨਾਂ ਅਤੇ ਮੰਡੀ ਨਾਲ ਜੁੜੇ ਲੋਕਾਂ ਦੇ ਹਿਤਾਂ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨਗੇ |
ਪਿਛਲੀ ਖ਼ਬਰ ਪਵਿੱਤਰ ਵੇਈਂ ਦੀ ਕਾਰ ਸੇਵਾ ਨੇ ਪੰਜਾਬ ਵਿਚ ਵਾਤਾਵਰਨ ਚੇਤਨਾ ਪੈਦਾ ਕੀਤੀ-ਸੰਤ ਸੀਚੇਵਾਲ ਅਗਲੀ ਖ਼ਬਰ ਅਣਪਛਾਤੇ ਲੁਟੇਰਿਆਂ ਨੇ ਲੁੱਟ ਖੋਹ ਦੀ ਨੀਅਤ ਨਾਲ ਇਕ ਨੌਜਵਾਨ ਨੂੰ ਕੀਤਾ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।