17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਪਸ਼ੂ ਚਾਰਨ ਨੂੰ ਲੈ ਕੇ ਕੁੱਝ ਨੌਜਵਾਨਾਂ ਵਲੋਂ ਪੰਜ ਗੁੱਜਰਾਂ ਦੀ ਕੁੱਟਮਾਰ

ਅਜੀਤ ਡੈਸਕ 19-07-2026

ਕਪੂਰਥਲਾ, 18 ਜੁਲਾਈ (ਅਮਨਜੋਤ ਸਿੰਘ ਵਾਲੀਆ)-ਪਿੰਡ ਤਲਵੰਡੀ ਚੌਧਰੀਆਂ ਵਿਖੇ ਪਸ਼ੂ ਚਾਰਨ ਨੂੰ ਲੈ ਦੋ ਧਿਰਾਂ ਦੀ ਲੜਾਈ ਵਿਚ ਪੰਜ ਵਿਅਕਤੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਨੇ ਮੁੱਢਲਾ ਸਿਹਤ ਕੇਂਦਰ ਟਿੱਬਾ ਵਿਖੇ ਦਾਖਲ ਕਰਵਾਇਆ | ਜਿੱਥੇ ਇਕ ਵਿਅਕਤੀ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਉਸਨੂੰ ਸਿਵਲ ਹਸਪਤਾਲ ਕਪੂਰਥਲਾ ਰੈਫ਼ਰ ਕਰ ਦਿੱਤਾ ਗਿਆ | ਜੇਰੇ ਇਲਾਜ ਮਾਨਦੀਨ ਪੁੱਤਰ ਮੀਆਂ ਵਾਸੀ ਤਲਵੰਡੀ ਚੌਧਰੀਆਂ ਨੇ ਦੱਸਿਆ ਕਿ ਉਹ ਤੇ ਉਸਦੇ ਸਾਥੀ ਪੁਲ ਨੇੜੇ ਪਸ਼ੂ ਚਰਾ ਰਹੇ ਸਨ ਤਾਂ ਪਿੰਡ ਦੇ ਹੀ ਕੁੱਝ ਨੌਜਵਾਨਾਂ ਨਾਲ ਪਸ਼ੂ ਚਾਰਨ ਨੂੰ ਲੈ ਕੇ ਉਨ੍ਹਾਂ ਦੀ ਤਕਰਾਰ ਹੋ ਗਈ ਜਿਸ ਉਹ ਤੇ ਉਸਦੇ ਸਾਥੀ ਸਦੀਕ, ਰਫੀ, ਤਲਬਦੀਨ ਤੇ ਮਸਕੀਨ ਜ਼ਖਮੀ ਹੋ ਗਏ | ਜਿਨ੍ਹਾਂ ਵਿਚ ਚਾਰ ਵਿਅਕਤੀਆਂ ਦਾ ਮੁੱਢਲਾ ਸਿਹਤ ਕੇਂਦਰ ਟਿੱਬਾ ਤੇ ਉਸਦਾ ਸਿਵਲ ਹਸਪਤਾਲ ਕਪੂਰਥਲਾ ਵਿਚ ਡਿਊਟੀ ਡਾਕਟਰਾਂ ਵਲੋਂ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

ਪਿਛਲੀ ਖ਼ਬਰ ਬੱਚਿਆਂ ਦੀ ਲੜਾਈ ਨੂੰ ਲੈ ਕੇ ਗੁਆਂਢੀਆਂ ਵਲੋਂ ਪਤੀ-ਪਤਨੀ ਦੀ ਕੁੱਟਮਾਰ ਅਗਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਦੇ ਸੂਬਾ ਪੱਧਰੀ ਵਫ਼ਦ ਦੀ ਡੀ.ਪੀ.ਆਈ. ਸੈਕੰਡਰੀ ਸਕੱਤਰ ਸਿੰਘ ਬੱਲ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।