17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਵਾਰਡ ਨੰਬਰ 21 ’ਚ ਡੇਂਗੂ ਤੋਂ ਬਚਾਅ ਲਈ ਫੋਗਿੰਗ ਕੀਤੀ

ਅਜੀਤ ਡੈਸਕ 19-07-2026
ਫਗਵਾੜਾ, 18 ਜੁਲਾਈ (ਚਾਨਾ)- ਨਗਰ ਨਿਗਮ ਵਲੋਂ ਸ਼ਹਿਰ ਦੇ ਵਾਰਡ ਨੰਬਰ 21 ਅਧੀਨ ਪ੍ਰੇਮ ਨਗਰ, ਰੇਲਵੇ ਰੋਡ, ਖੇੜਾ ਰੋਡ, ਗੁਰੂ ਨਾਨਕ ਪੁਰਾ ਤੇ ਮਾਸਟਰ ਸਾਧੂ ਰਾਮ ਨਗਰ ਵਿਖੇ ਬਰਸਾਤ ਦੇ ਮੌਸਮ ‘ਚ ਡੇਂਗੂ ਮੱਛਰ ਤੋਂ ਬਚਾਅ ਲਈ ਫ਼ੋਗਿੰਗ ਕੀਤੀ ਗਈ | ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਗਬੋਤਰਾ ਨੇ ਫ਼ਾਗਿੰਗ ਦੇ ਨਾਲ ਹੀ ਡੇਂਗੂ ਨੂੰ ਕਾਬੂ ਨਹੀਂ ਕੀਤਾ ਜਾ ਸਕਦਾ ਬਲਕਿ ਆਮ ਲੋਕਾਂ ਨੂੰ ਜਾਗਰੂਕ ਕਰਨਾ ਵੀ ਬਹੁਤ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਡੇਂਗੂ ਮੱਛਰ ਦੇ ਕੱਟਣ ਨਾਲ ਹੁੰਦਾ ਹੈ | ਇਹ ਮੱਛਰ ਸਾਫ਼ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ | ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਹਰੇਕ ਸ਼ੁੱਕਰਵਾਰ ਨੂੰ ਡਰਾਈ ਡੇ ਵਜੋਂ ਮਨਾਇਆ ਜਾਵੇ ਤੇ ਘਰਾਂ ਦੇ ਕੂਲਰਾਂ, ਗਮਲਿਆਂ, ਬੇਕਾਰ ਟਾਇਰਾਂ, ਪੰਛੀਆਂ ਦੇ ਪੀਣ ਵਾਲੇ ਪਾਣੀ ਦੇ ਬਰਤਨਾਂ ਤੇ ਫਰਿਜ ਦੀ ਬੈਕ ਟਰੇਅ ਆਦਿ ਦੀ ਸਫ਼ਾਈ ਕਰਨੀ ਚਾਹੀਦੀ ਹੈ | ਉਨ੍ਹਾਂ ਡੇਂਗੂ ਦੇ ਲੱਛਣਾਂ ਬਾਰੇ ਵੀ ਜਾਣਕਾਰੀ ਦਿੱਤੀ |
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਭਾਗ ਚੌਥਾ ਦਾ ਨਤੀਜਾ ਰਿਹਾ 100 ਫ਼ੀਸਦੀ ਅਗਲੀ ਖ਼ਬਰ ਬਿ੍ਟਿਸ਼ ਵਿਕਟੋਰੀਆ ਸਕੂਲ, ਸੁਲਤਾਨਪੁਰ ਲੋਧੀ ਦੇ ਤੈਰਾਕਾਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।