17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਭਾਗ ਚੌਥਾ ਦਾ ਨਤੀਜਾ ਰਿਹਾ 100 ਫ਼ੀਸਦੀ

ਅਜੀਤ ਡੈਸਕ 19-07-2026
ਸੁਲਤਾਨਪੁਰ ਲੋਧੀ, 18 ਜੁਲਾਈ (ਨਰੇਸ਼ ਹੈਪੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵੱਲੋਂ ਐਲਾਨੇ ਗਏ ਨਤੀਜਿਆਂ ਵਿਚੋਂ ਕਾਲਜ ਦੇ ਆਈ ਟੀ ਕੰਪਿਊਟਰ ਵਿਭਾਗ ਐਮ.ਐਸ.ਸੀ ਸਮੈਸਟਰ ਚੌਥੇ ਦਾ ਨਤੀਜਾ 100 ਫ਼ੀਸਦੀ ਰਿਹਾ | ਜਿਸ ਵਿਚ ਵਿਦਿਆਰਥਣ ਰੁਪਿੰਦਰ ਕੌਰ ਸਪੁੱਤਰੀ ਸਤਨਾਮ ਸਿੰਘ ਨੇ 9.17 ਐਸ.ਜੀ.ਪੀ.ਏ. ਲੈ ਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਜਸਪ੍ਰੀਤ ਕੌਰ ਸਪੁੱਤਰੀ ਕੁਲਦੀਪ ਸਿੰਘ ਨੇ 8.75 ਐਸ.ਜੀ.ਪੀ.ਏ. ਨਾਲ ਦੂਜਾ ਸਥਾਨ ਹਾਸਿਲ ਕੀਤਾ ਅਤੇ ਰਾਮਵੀਰ ਸਿੰਘ ਸਪੁੱਤਰ ਗੁਰਮੇਜ ਸਿੰਘ ਨੇ 8.67 ਐਸ.ਜੀ.ਪੀ.ਏ. ਦੇ ਨਾਲ ਕਾਲਜ ਦੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਇਨ੍ਹਾਂ ਵਿਦਿਆਰਥੀਆਂ ਨੇ ਕਾਲਜ ਵਿਚੋਂ ਪੁਜ਼ੀਸ਼ਨਾਂ ਹਾਸਿਲ ਕਰਕੇ ਕਾਲਜ ਦੇ ਨਾਲ ਨਾਲ ਆਪਣੇ ਮਾਪਿਆਂ ਦਾ ਵੀ ਨਾਮ ਰੋਸ਼ਨ ਕੀਤਾ | ਇਸ ਮੌਕੇ ਕਾਲਜ ਦੇ ਪ੍ਰਧਾਨ ਇੰਜ.ਸਵਰਨ ਸਿੰਘ, ਕਾਲਜ ਦੇ ਸਕੱਤਰ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮੈਡਮ ਹਰਨਿਆਮਤ ਕੌਰ ਅਤੇ ਮੈਡਮ ਨਿਮਰਤਾ ਕੌਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਹੋਰ ਉਚੇਰੀਆਂ ਪ੍ਰਾਪਤੀਆਂ ਕਰਨ ਅਤੇ ਕਾਲਜ ਦਾ ਇਸੇ ਤਰ੍ਹਾਂ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ‘ਚਰਨ ਪਾਵਨ ਦਿਵਸ’ ਸੰਬੰਧੀ ਧਾਰਮਿਕ ਸਮਾਗਮਾਂ ਦੀ ਹੋਈ ਸ਼ੁਰੂਆਤ ਅਗਲੀ ਖ਼ਬਰ ਵਾਰਡ ਨੰਬਰ 21 ’ਚ ਡੇਂਗੂ ਤੋਂ ਬਚਾਅ ਲਈ ਫੋਗਿੰਗ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।