17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ‘ਚਰਨ ਪਾਵਨ ਦਿਵਸ’ ਸੰਬੰਧੀ ਧਾਰਮਿਕ ਸਮਾਗਮਾਂ ਦੀ ਹੋਈ ਸ਼ੁਰੂਆਤ

ਅਜੀਤ ਡੈਸਕ 19-07-2026
ਜਲੰਧਰ, 18 ਜੁਲਾਈ (ਐੱਮ. ਐੱਸ. ਲੋਹੀਆ) - ਗੁਰਦੁਆਰਾ ਚਰਨ ਕੰਵਲ ਸਾਹਿਬ ਪਾਤਿਸ਼ਾਹੀ ਛੇਵੀਂ, ਬਸਤੀ ਸ਼ੇਖ ਵਿਖੇ ‘ਚਰਨ ਪਾਵਨ ਦਿਵਸ’ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਕਰਦੇ ਹੋਏ 18 ਜੁਲਾਈ ਤੋਂ ਰੋਜ਼ਾਨਾ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਗਈਆਂ ਹਨ। ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਜਾਣਕਾਰੀ ਦਿੱਤੀ ਕਿ 23 ਜੁਲਾਈ ਨੂੰ ਇਲਾਕੇ ’ਚ ਇਕ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਤੋਂ ਇਲਾਵਾ ਸਮਾਗਮਾਂ ਦੌਰਾਨ ਗੁਰਬਾਣੀ ਕੀਰਤਨ, ਕਥਾ-ਵਿਚਾਰ, ਜਪੁ-ਤਪੁ ਚੁਪਹਿਰਾ, ਇਸਤਰੀ ਸਤਿਸੰਗ, ਸੁਖਮਨੀ ਸਾਹਿਬ ਦੇ ਪਾਠ ਅਤੇ ਹੋਰ ਧਾਰਮਿਕ ਦੀਵਾਨ ਸਜਾਏ ਜਾਣਗੇ। 24 ਜੁਲਾਈ ਦਿਨ ਸ਼ੁਕਰਵਾਰ ਨੂੰ ਮੀਰੀ-ਪੀਰੀ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ।
25 ਜੁਲਾਈ ਨੂੰ ਵਿਸ਼ੇਸ਼ ਢਾਡੀ ਦਰਬਾਰ ਸਜਾਇਆ ਜਾਵੇਗਾ। 26 ਜੁਲਾਈ ਨੂੰ ਵਿਸ਼ੇਸ਼ ਚਰਨ ਪਾਵਨ ਦਿਵਸ ਸਮਾਗਮ ਕਰਵਾਇਆ ਜਾਵੇਗਾ।
ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮਾਂ ਨੂੰ ਲੈ ਕੇ ਸੰਗਤ ’ਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਲਈ ਲੰਗਰ, ਰਿਹਾਇਸ਼ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਕਮੇਟੀ ਨੇ ਸਮੂਹ ਸੰਗਤ ਨੂੰ ਵੱਡੀ ਗਿਣਤੀ ਵਿੱਚ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਅਤੇ ਚਰਨ ਪਾਵਨ ਦਿਵਸ ਨੂੰ ਸ਼ਰਧਾ, ਸੇਵਾ ਅਤੇ ਉਤਸ਼ਾਹ ਨਾਲ ਸਫਲ ਬਣਾਉਣ ਦੀ ਅਪੀਲ ਕੀਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਟੀਟੂ, ਹਰਜੀਤ ਸਿੰਘ ਬਾਬਾ, ਅਮਰਪ੍ਰੀਤ ਸਿੰਘ, ਇੰਦਰਜੀਤ ਸਿੰਘ ਬੱਬਰ, ਸੁਖਜਿੰਦਰ ਸਿੰਘ ਅਲੱਗ, ਗੁਰਸ਼ਰਨ ਸਿੰਘ ਸ਼ੰਨੂ, ਪ੍ਰਿਤਪਾਲ ਸਿੰਘ ਲੱਕੀ, ਗਗਨਦੀਪ ਸਿੰਘ ਨਾਰੰਗ, ਗੁਰਸਿਦਕ ਸਿੰਘ, ਅੰਮ੍ਰਿਤਪਾਲ ਸਿੰਘ ਮਿੱਠੂ, ਮਾਸਟਰ ਹਰਪ੍ਰੀਤ ਸਿੰਘ, ਜਸਪ੍ਰੀਤ ਸਿੰਘ ਹਨੀ, ਅਰਸ਼ਦੀਪ ਸਿੰਘ ਕਾਲੜਾ, ਸਰਬਜੀਤ ਸਿੰਘ ਕਾਲੜਾ, ਰਮਨਪ੍ਰੀਤ ਸਿੰਘ ਕਾਲੜਾ, ਅੰਸ਼ਦੀਪ ਸਿੰਘ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਭੁਲੱਥ ’ਚ ਭਾਰਤੀ ਕਿਸਾਨ ਯੂਨੀਅਨ ਖੋਸਾ ਰਜਿ: ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਐਮ.ਐਸ.ਸੀ. ਆਈ.ਟੀ. ਭਾਗ ਚੌਥਾ ਦਾ ਨਤੀਜਾ ਰਿਹਾ 100 ਫ਼ੀਸਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।