ਕਪੂਰਥਲਾ, 20 ਜੁਲਾਈ (ਵਿ.ਪ੍ਰ.)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਸਹੂਲਤ ਤੇ ਪ੍ਰਸ਼ਾਸਨਿਕ ਕੰਮ ਵਿਚ ਪਾਰਦਰਸ਼ਤਾ ਲਿਆਉਣ ਲਈ ਜ਼ਿਲ੍ਹੇ ਦੇ ਸਮੂਹ ਫ਼ਰਦ ਕੇਂਦਰਾਂ, ਪਟਵਾਰਖ਼ਾਨਿਆਂ, ਰਜਿਸਟਰੇਸ਼ਨ ਦਫ਼ਤਰਾਂ, ਤਹਿਸੀਲ/ਸਬ ਤਹਿਸੀਲ ਵਿਚ ਜ਼ਿਲ੍ਹਾ ਪ੍ਰਸ਼ਾਸਨ ਦਾ ਕੰਟਰੋਲ ਰੂਮ ਨੰਬਰ 01822-233777 ਡਿਸਪਲੇ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਜੇਕਰ ਕਿਸੇ ਨਾਗਰਿਕ ਨੂੰ ਇਨ੍ਹਾਂ ਦਫ਼ਤਰਾਂ ਵਿਚ ਆਪਣੇ ਕੰਮਕਾਜ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਸ਼ਿਕਾਇਤ ਹੋਵੇ/ਪੁੱਛਗਿਛ ਜਾਂ ਜਾਣਕਾਰੀ ਪ੍ਰਾਪਤ ਕਰਨੀ ਹੋਵੇ ਤਾਂ ਉਹ ਸਿੱਧੇ ਤੌਰ ‘ਤੇ ਕੰਟਰੋਲ ਰੂਮ ਦੇ ਨੰਬਰ ‘ਤੇ ਸੰਪਰਕ ਕਰ ਸਕਦਾ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨਾ ਪ੍ਰਸ਼ਾਸਨ ਦੀ ਮੁੱਖ ਤਰਜ਼ੀਹ ਹੈ ਤੇ ਇਸ ਨੰਬਰ ‘ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ‘ਤੇ ਤੁਰੰਤ ਯੋਗ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |