ਕਪੂਰਥਲਾ, 20 ਜੁਲਾਈ (ਅਮਨਜੋਤ ਸਿੰਘ ਵਾਲੀਆ)-ਭੁਲਾਣਾ ਹੁਸੈਨਪੁਰ ਰੋਡ ‘ਤੇ ਮੋਟਰਸਾਈਕਲ ਤੇ ਕਾਰ ਦੀ ਟੱਕਰ ਵਿਚ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਿਸਨੂੰ ਸੜਕ ਸੁਰੱਖਿਆ ਫੋਰਸ ਨੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ. ਨਵਨੀਤ ਸਿੰਘ ਨੇ ਦੱਸਿਆ ਕਿ ਨਿਰਵੈਲ ਸਿੰਘ ਪੁੱਤਰ ਜੱਸਾ ਸਿੰਘ ਵਾਸੀ ਮੁਰਾਦਪੁਰ ਜੋ ਕਿ ਮੋਟਰਸਾਈਕਲ ‘ਤੇ ਜਾ ਰਿਹਾ ਸੀ ਜਿਸਦੀ ਟੱਕਰ ਕਾਰ ਨਾਲ ਹੋ ਗਈ | ਜਿਸਨੂੰ ਸੜਕ ਸੁਰੱਖਿਆ ਫੋਰਸ ਵਲੋਂ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ | ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਸਦੀ ਹਾਲਤ ਗੰਭੀਰ ਦੇਖਦਿਆਂ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਹੈ ਤੇ ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |